ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ

By  Rupinder Kaler November 23rd 2020 04:10 PM

ਭਾਰਤੀ ਸਿੰਘ ਤੇ ਉਹਨਾਂ ਦੇ ਪਤੀ ਨੂੰ ਮਾਣਯੋਗ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ। ਡਰਗੱਜ਼ ਮਾਮਲੇ ਵਿੱਚ ਅਦਾਲਤ ਨੇ ਭਾਰਤੀ ਸਿੰਘ ਤੇ ਉਹਨਾਂ ਦੇ ਪਤੀ Haarsh Limbachiyaa ਨੂੰ ਜ਼ਮਾਨਤ ਦੇ ਦਿੱਤੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ Haarsh Limbachiyaa ਨੂੰ ਡਰੱਗਜ਼ ਮਾਮਲੇ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ।

Bharti singh

ਹੋਰ ਪੜ੍ਹੋ :

ਕੀ ਪੰਜਾਬ-ਹਰਿਆਣਾ ਦੀ ਵੰਡ ਦੀ ਕਹਾਣੀ ਨੂੰ ਬਿਆਨ ਕਰੇਗੀ ਰਿਦਮ ਬੁਆਏਜ਼ ਦੀ ਫ਼ਿਲਮ ‘ਕੰਦੂ ਖੇੜਾ ਕਰੂ ਨਬੇੜਾ’ !

ਬਾਲੀਵੁੱਡ ਨੂੰ ਅਲਵਿਦਾ ਕਹਿਣ ਵਾਲੀ ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ ਮੌਲਾਨਾ ਮੁਫ਼ਤੀ ਅਨਸ ਨਾਲ ਕਰਵਾਇਆ ਵਿਆਹ

ਮੁੰਬਈ ਸੈਸ਼ਨ ਕੋਰਟ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭਾਰਤੀ ਸਿੰਘ ਅਤੇ ਉਸਦੇ ਪਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।

ਇਸ ਦੌਰਾਨ ਉਸਦੇ ਘਰ ਵਿੱਚੋਂ ਸ਼ਨੀਵਾਰ ਨੂੰ ਗਾਂਜਾ ਬਰਾਮਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ । ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ। ਇਸ ਮਗਰੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ 4 ਦਸੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।

Related Post