ਯੂਨੀਵਰਸਿਟੀ ‘ਚ ਪੜ੍ਹਨ ਦੌਰਾਨ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਬਿੰਨੂ ਢਿੱਲੋਂ, ਥਿਏਟਰ ਦੇ ਨਾਲ-ਨਾਲ ਭੰਗੜਾ ਟੀਮ ਦਾ ਵੀ ਰਹੇ ਹਿੱਸਾ
Shaminder
July 29th 2020 10:54 AM
ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਦੋਸਤਾਂ ਸੋਨੀ ਮੰਡੇਰ ਅਤੇ ਸੁਖਜੀਤ ਪੰਧੇਰ ਦੇ ਨਾਲ ਨਜ਼ਰ ਆ ਰਹੇ ਨੇ । ਇਹ ਤਸਵੀਰ ਉਨ੍ਹਾਂ ਦੇ ਯੂਨੀਵਰਸਿਟੀ ‘ਚ ਪੜ੍ਹਨ ਦੇ ਦਿਨਾਂ ਦੀ ਹੈ, ਜਿਸ ਨੂੰ ਉੇਨ੍ਹਾਂ ਨੇ ਸਾਂਝਾ ਕੀਤਾ ਹੈ । ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ‘ਚ ਪੜ੍ਹਨ ਦੌਰਾਨ ਉਹ ਭੰਗੜਾ ਟੀਮ ਦਾ ਹਿੱਸਾ ਵੀ ਰਹਿ ਚੁੱਕੇ ਹਨ ।