ਅੱਜ ਹੈ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਨੇ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਕੀਤਾ ਇਸ ਤਰ੍ਹਾਂ ਯਾਦ

By  Shaminder May 26th 2020 11:34 AM

ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਨੇ ਸ਼ਹੀਦਾ ਦੇ ਸਰਤਾਜ਼ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ । ਅਦਾਕਾਰ ਬਿੰਨੂ ਢਿੱਲੋਂ ਨੇ ਪੰਜਵੇਂ ਪਾਤਸ਼ਾਹ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ “ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਰ ਝੁਕਾ ਕੇ ਸਿਜਦਾ ਭੇਂਟ ਕਰਦੇ ਹਾਂ।

https://www.instagram.com/p/CAoq0uiAKfv/

ਧੀਰਜ ਅਤੇ ਉਪਕਾਰ ਦੀ ਮੂਰਤ ਪੰਜਵੇਂ ਪਾਤਸ਼ਾਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਗਾਇਕਾਂ ਅਤੇ ਅਦਾਕਾਰਾਂ ਨੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ ।

https://www.instagram.com/p/B_yy0cSggHl/

ਜਿੱਥੇ ਗੁਰੂ ਘਰਾਂ ‘ਚ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੇ ਮੌਕੇ ‘ਤੇ ਰਸਭਿੰਨੇ ਕੀਰਤਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਇਸ ਗੁਰਬਾਣੀ ਅਤੇ ਕੀਰਤਨ ਦਾ ਅਨੰਦ ਮਾਣ ਰਹੀਆਂ ਹਨ । ਸਿੱਖ ਕੌਮ ਲਾਸਾਨੀ ਸ਼ਹਾਦਤਾਂ ਲਈ ਜਾਣੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਨੇ ਇਸ ਦੀ ਸ਼ੁਰੂਆਤ ਕੀਤੀ ਸੀ । ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਭ ਕੁਝ ਨਿਊਛਾਵਰ ਕਰ ਦਿੱਤਾ ।

Related Post