ਬਿਰੇਂਦਰ ਢਿੱਲੋਂ ਅਤੇ ਸ਼ਮਸ਼ੇਰ ਲਹਿਰੀ ਆਪਣੇ ਨਵੇਂ ਗੀਤ ‘GUMSUM’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

By  Lajwinder kaur July 17th 2020 04:43 PM -- Updated: July 17th 2020 05:05 PM

ਪੰਜਾਬੀ ਗਾਇਕ ਬਿਰੇਂਦਰ ਢਿੱਲੋਂ ਅਤੇ ਸ਼ਮਸ਼ੇਰ ਲਹਿਰੀ ਦੀ ਜੋੜੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਗੁੰਮਸੁੰਮ (GUMSUM) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਹੋਰਾਂ ਨੇ ਆਪਣੀ ਮਿੱਠੀ ਆਵਾਜ਼ ‘ਚ ਗਾਇਆ ਹੈ । ਇਸ ਗੀਤ ‘ਚ ਕੋਰੋਨਾ ਕਰਕੇ ਦੁਨੀਆ ਦੇ ਜੋ ਹਲਾਤ ਬਣ ਗਏ ਨੇ ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਨੂੰ ਬਿਹਤਰੀਨ ਢੰਗ ਦੇ ਨਾਲ ਇਸ ਗੀਤ ‘ਚ ਬਿਆਨ ਕੀਤਾ ਹੈ।

ਹੋਰ ਵੇਖੋ :ਪੰਜਾਬੀ ਗਾਇਕ ਅਖਿਲ ਆਪਣੇ ਨਵੇਂ ਗੀਤ 'ਦੀਵਾਨਾ' ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵੀਡੀਓ ਛਾਇਆ ਸੋਸ਼ਲ ਮੀਡੀਆ ਉੱਤੇ

ਇਸ ਗੀਤ ਦੇ ਬੋਲ ਸ਼ਮਸ਼ੇਰ ਲਹਿਰੀ ਵੱਲੋਂ ਲਿਖੇ ਗਏ ਹਨ ਤੇ ਸੰਗੀਤ ਜੋਏ ਅਤੁਲ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਸ਼ੇਅਰ ਰਾਜ ਵਰਮਾ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ Banjare Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ  ਹੈ ।  ਬਿਰੇਂਦਰ ਢਿੱਲੋਂ ਅਤੇ ਸ਼ਮਸ਼ੇਰ ਲਹਿਰੀ ਇਸ ਤੋਂ ਪਹਿਲਾਂ ਵੀ ਅਰਦਾਸ-2, ਅਰਦਾਸ-3 , ਗੰਗਾ ਜਲ ਵਰਗੇ ਕਮਾਲ ਦੇ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ ।

Related Post