ਸੂਫ਼ੀ ਗਾਇਕ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਆਪਣੀ ਰੂਹਾਨੀ ਆਵਾਜ਼ ‘ਚ ਲੈ ਕੇ ਆਏ ਨੇ ‘ਅਰਦਾਸ 3’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur June 3rd 2020 02:27 PM -- Updated: June 3rd 2020 02:35 PM

ਪੀਟੀਸੀ ਰਿਕਾਰਡਜ਼ ਵੱਲੋਂ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਦੀ ਆਵਾਜ਼ ‘ਚ ‘ਅਰਦਾਸ 3’ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ । ਜੀ ਹਾਂ ਇਸ ਗੀਤ ਨੂੰ ਸੂਫ਼ੀ ਗਾਇਕ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਹੋਰ ਵੇਖੋ:ਸੁਦੇਸ਼ ਕੁਮਾਰੀ ਨੇ ਆਪਣੇ ਨਵੇਂ ਗੀਤ ‘‘ਕੁੜੀਆਂ ‘ਤੇ ਕੂੰਜਾਂ’’ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

‘ਅਰਦਾਸ 3’ ਦੇ ਨਾਲ ਇੱਕ ਵਾਰ ਫਿਰ ਤੋਂ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਇਸ ਮੁਸ਼ਕਿਲ ਸਮੇਂ ‘ਚ ਦੁਨੀਆ ਨੂੰ ਕੱਢ ਲੈਣ । ਕੋਰੋਨਾ ਬਿਮਾਰੀ ਜੋ ਕਿ ਹਰ ਰੋਜ਼ ਵੱਡੀ ਗਿਣਤੀ ‘ਚ ਲੋਕਾਂ ਦੀ ਜਾਨ ਲੈ ਰਹੀ ਹੈ । ਦੁਨੀਆ ਭਰ ‘ਚ ਇਸ ਬਿਮਾਰੀ ਨੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਸ਼ਮਸ਼ੇਰ ਲਹਿਰੀ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ Joy-Atul ਨੇ ਦਿੱਤਾ  ਹੈ । ਇਸ ਗੀਤ ਦਾ ਵੀਡੀਓ Risky (Gurprem Singh) ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ‘ਅਰਦਾਸ 2’ ਗੀਤ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ । ਪੀਟੀਸੀ ਰਿਕਾਡਜ਼ ਅਜਿਹਾ ਪਲੇਟਫਾਰਮ ਹੈ ਜੋ ਪੰਜਾਬੀ ਇੰਡਸਟਰੀ ‘ਚ ਉਭਰਦੇ ਹੋਏ ਗਾਇਕਾਂ ਨੂੰ ਹੱਲਾਸ਼ੇਰੀ ਦਿੰਦਾ ਹੈ । ਪੀਟੀਸੀ ਰਿਕਾਰਡਜ਼ ਲੇਬਲ ਦੇ ਹੇਠ ਬਹੁਤ ਸਾਰੇ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ ।

Related Post