ਪੀਟੀਸੀ ਰਿਕਾਰਡਜ਼ ‘ਅਰਦਾਸ 2’ ਦੀ ਕਾਮਯਾਬੀ ਤੋਂ ਬਾਅਦ ਲੈ ਕੇ ਆ ਰਹੇ ਨੇ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਦੀ ਆਵਾਜ਼ ‘ਚ ‘ਅਰਦਾਸ 3’

By  Lajwinder kaur May 26th 2020 04:49 PM

ਕੁਝ ਦਿਨ ਪਹਿਲਾਂ ਪੀਟੀਸੀ ਰਿਕਾਰਡਜ਼ ਵੱਲੋਂ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਦੀ ਆਵਾਜ਼ ‘ਅਰਦਾਸ 2’ ਗੀਤ ਰਿਲੀਜ਼ ਹੋਇਆ ਸੀ । ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਦੇ ਨਾਲ ਜੰਗ ਲੜ ਰਹੀ ਹੈ । ਜਿਸਦੇ ਚੱਲਦੇ ਪੰਜਾਬੀ ਸੂਫ਼ੀ ਗਾਇਕ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਹੋਰਾਂ ਨੇ ‘ਅਰਦਾਸ 2’ ਗੀਤ ਦੇ ਰਾਹੀਂ ਸੰਸਾਰ ਦੇ ਹਾਲਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ ਕੀਤੀ ਸੀ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ । ਇਹ ਗੀਤ ਸੋਸ਼ਲ ਮੀਡੀਆ ਉੱਤੇ ਵੀ ਖੂਬ ਵਾਇਰਲ ਹੋਇਆ ।

‘ਅਰਦਾਸ 2’ ਦੀ ਕਮਾਯਾਬੀ ਤੋਂ ਬਾਅਦ ਇਹ ਟੀਮ ‘ਅਰਦਾਸ 3’ ਲੈ ਕੇ ਆ ਰਹੀ ਹੈ । ‘ਅਰਦਾਸ 3’ ‘ਤੇ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸ ਗੀਤ ਨੂੰ ਵੀ ਸੂਫ਼ੀ ਗਾਇਕ ਬਿਰੇਂਦਰ ਢਿੱਲੋਂ ਤੇ ਸ਼ਮਸ਼ੇਰ ਲਹਿਰੀ ਹੋਰ ਆਪਣੀ ਰੂਹਾਨੀ ਆਵਾਜ਼ ‘ਚ ਪੇਸ਼ ਕਰਨਗੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਪੀਟੀਸੀ ਨੈੱਟਵਰਕ ਵਲੋਂ ਪੰਜਾਬੀ ਤੇ ਪੰਜਾਬੀਅਤ ਨੂੰ ਜੱਗ ਜ਼ਾਹਿਰ ਕਰਨ ਦੇ ਲਈ ਨਵੇਂ ਉਪਰਾਲੇ ਕੀਤੇ ਜਾਂਦੇ ਨੇ । ਜਿਸਦੇ ਚੱਲਦੇ ਪੀਟੀਸੀ ਰਿਕਾਡਜ਼ ਵੱਲੋਂ ਨਵੇਂ ਟੇਲੈਂਡ ਨੂੰ ਅੱਗੇ ਵਧਣ ਲਈ ਮੌਕਾ ਦਿੱਤਾ ਜਾਂਦਾ ਹੈ । ਪੀਟੀਸੀ ਰਿਕਾਡਜ਼ ਅਜਿਹਾ ਪਲੇਟਫਾਰਮ ਹੈ ਜੋ ਪੰਜਾਬੀ ਇੰਡਸਟਰੀ ‘ਚ ਉਭਰਦੇ ਹੋਏ ਗਾਇਕਾਂ ਨੂੰ ਹੱਲਾਸ਼ੇਰੀ ਦਿੰਦਾ ਹੈ । ਪੀਟੀਸੀ ਰਿਕਾਰਡਜ਼ ਲੇਬਲ ਦੇ ਹੇਠ ਬਹੁਤ ਸਾਰੇ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ ।

 

Related Post