ਜਸਵਿੰਦਰ ਭੱਲਾ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਬਣੇ ਸਨ ਕਮੇਡੀ ਦੇ ਬਾਦਸ਼ਾਹ 

By  Rupinder Kaler May 4th 2019 10:44 AM

ਜਸਵਿੰਦਰ ਸਿੰਘ ਭੱਲਾ ਨੂੰ ਕਮੇਡੀ ਦੇ ਬਾਦਸ਼ਾਹ ਕਿਹਾ ਜਾਵੇ ਤਾਂ ਕੋਈ ਅਕਥਨੀ ਨਹੀਂ ਹੋਵੇਗੀ ਕਿਉਂਕਿ ਉਹਨਾਂ ਦੀ ਹਰ ਗੱਲ ਵਿੱਚ ਕਮੇਡੀ ਹੁੰਦੀ ਹੈ । ਕਮੇਡੀ ਕਲਾਕਾਰ ਹੋਣ ਦੇ ਨਾਲ ਨਾਲ ਜਸਵਿੰਦਰ ਭੱਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਪੜਾਉਂਦੇ ਵੀ ਹਨ । ਕਮੇਡੀ ਦੀ ਦੁਨੀਆਂ ਵਿੱਚ ਉਹਨਾਂ ਨੂੰ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇੱਕ ਕਮੇਡੀਅਨ ਦੇ ਤੌਰ ਤੇ ਉਹਨਾਂ 1988 ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

https://www.youtube.com/watch?v=s2NUa6_-xz8

ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ। ਇਸ ਕੈਸੇਟ ਵਿੱਚ ਉਹਨਾਂ ਦੇ ਨਾਲ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਪੰਜਾਬੀ ਫਿਲਮਾਂ ਵਿੱਚ ਇਹਨਾਂ ਨੇ ਆਪਣੀ ਸ਼ੁਰੂਆਤ ਫਿਲਮ "ਦੁੱਲਾ ਭੱਟੀ" ਤੋਂ ਕੀਤੀ ਸੀ । ਇਸ ਤੋਂ ਬਾਅਦ ਜਸਵਿੰਦਰ ਭੱਲਾ  ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ, ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਤੇ ਹੋਰ ਬਹੁਤ ਸਾਰੀਆਂ ਫ਼ਿਲਮਾਂ ।

https://www.youtube.com/watch?v=kwrYG5L3hmY

ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਜਸਵਿੰਦਰ ਭੱਲਾ ਦਾ ਜਨਮ 4 ਮਈ 1960  ਨੂੰ ਦੋਰਾਹਾ, ਲੁਧਿਆਣਾ ਦੇ ਸ਼ਹਿਰ ਵਿੱਚ ਹੋਇਆ ਸੀ।ਉਹਨਾਂ ਦੇ ਪਿਤਾ ਮਾਸਟਰ ਬਹਾਦੁਰ ਸਿੰਘ ਭੱਲਾ ਪਿੰਡ ਬਰਮਾਲੀਪੁਰ ਦੇ ਇੱਕ ਪ੍ਰਾਇਮਰੀ ਸਕੂਲ ਅਧਿਆਪਕ ਸਨ। ਉਹਨਾਂ ਨੇ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਆਪਣੀ ਬੁਨਿਆਦੀ ਸਿੱਖਿਆ ਪ੍ਰਾਪਤ ਕੀਤੀ।

jaswinder bhalla jaswinder bhalla

ਉਹਨਾਂ ਦਾ ਵਿਆਹ ਪਰਮਦੀਪ ਭੱਲਾ ਨਾਲ ਹੋਇਆ ਹੈ ਜੋ ਇਕ ਫਾਈਨ ਆਰਟਸ ਅਧਿਆਪਕ ਹੈ। ਉਹਨਾਂ ਦੇ ਬੇਟੇ ਦਾ ਨਾਮ ਪਖਰਾਜ ਭੱਲਾ ਹੈ । ਪੁਖਰਾਜ 2002 ਤੋਂ ਛਣਕਾਟਾ ਦੇ ਕੁਝ ਕੈਸਟਾਂ ਵਿਚ ਵੀ ਆਏ ਹਨ ਅਤੇ ਉਸ ਨੇ ਕੁਝ ਪੰਜਾਬੀ ਫਿਲਮਾਂ ਵਿਚ ਸ਼ਾਨਦਾਰ ਭੂਮਿਕਾਵਾਂ ਵੀ ਨਿਭਾਈਆਂ ਹਨ।ਉਹਨਾਂ ਦੀ ਇੱਕ ਬੇਟੀ ਵੀ ਜਿਸ ਦਾ ਨਾਂਅ ਅਸ਼ਪ੍ਰੀਤ ਕੌਰ ਹੈ, ਉਸ ਦਾ ਵਿਆਹ ਨਾਰਵੇ ਵਿਚ ਹੋਇਆ ਹੈ।

Related Post