ਭਾਜਪਾ ਸਾਂਸਦ ਸੰਨੀ ਦਿਓਲ ਦੀ ਵਧਾਈ ਗਈ ਸੁਰੱਖਿਆ

By  Rupinder Kaler December 16th 2020 12:03 PM

ਬਾਲੀਵੁੱਡ ਐਕਟਰ ਤੇ ਭਾਜਪਾ ਸਾਂਸਦ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਸੰਨੀ ਦਿਓਲ ਨੂੰ 'Y' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹੁਣ ਸੰਨੀ ਦਿਓਲ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੀ ਟੀਮ ਮੌਜੂਦ ਰਹੇਗੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਦੀ ਗੱਲ ਮੰਨੀਏ ਤਾਂ ਆਈਬੀ ਦੀ ਰਿਪੋਰਟ ਅਤੇ ਸੰਨੀ ਦਿਓਲ ਨੂੰ ਲੈ ਕੇ ਥ੍ਰੈਟ ਪਰਸੈਪਸ਼ਨ ਦੇ ਆਧਾਰ ਤੇ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

sunny-deol

ਹੋਰ ਪੜ੍ਹੋ :

ਗਰੀਨ-ਟੀ ਹੀ ਨਹੀਂ ਗਰੀਨ ਕੌਫੀ ਵੀ ਹੈ ਸਿਹਤ ਲਈ ਬਹੁਤ ਲਾਭਦਾਇਕ

ਕਰਤਾਰ ਚੀਮਾ ਨੇ ਮਨਾਇਆ ਆਪਣਾ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸ਼ੇਅਰ

Sunny-Bobby

ਸੰਨੀ ਦਿਓਲ ਨੂੰ ਜੋ 'Y' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਉਸ 'ਚ 11 ਜਵਾਨ ਹੋਣਗੇ । ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਹਨ। ਸੰਨੀ ਦਿਓਲ ਦੀ ਸੁਰੱਖਿਆ ਉਸ ਸਮੇਂ ਵਧਾਈ ਗਈ ਹੈ ਜਦੋਂ ਪੰਜਾਬ 'ਚ ਖੇਤੀ ਕਾਨੂੰਨਾਂ ਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੇਤਾਵਾਂ ਤੇ ਮੰਤਰੀਆਂ ਦੀ ਘੇਰਾਬੰਦੀ ਬਾਰੇ ਵੀ ਗੱਲ ਕੀਤੀ ਹੈ।

ਭਾਜਪਾ ਨੂੰ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਦੇ ਹੋਰ ਰਾਜਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਨੀ ਦਿਓਲ ਖੇਤੀ ਬਿੱਲਾਂ ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਚੁੱਪੀ ਧਾਰੀ ਬੈਠੇ ਹਨ ਜਦੋਂ ਕਿ ਪੰਜਾਬ ਦੇ ਲੋਕਾਂ ਨੇ ਹੀ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ।

 

Related Post