ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਕੀਤਾ ਕੰਨਿਆ ਪੂਜਨ,ਤਸਵੀਰਾਂ ਕੀਤੀਆਂ ਸਾਂਝੀਆਂ 

By  Shaminder April 13th 2019 05:07 PM

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਰਾਮ ਨੌਮੀ ਦੇ ਮੌਕੇ 'ਤੇ ਬੱਚੀਆਂ ਨੂੰ ਭੋਜਨ ਕਰਵਾਇਆ ।ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਨੇ । ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ੈੱਟੀ ਆਪਣੇ ਘਰ 'ਚ ਛੋਟੀਆਂ ਬੱਚੀਆਂ ਨੂੰ ਖਾਣਾ ਖੁਆ ਰਹੀ ਹੈ ।

ਹੋਰ ਵੇਖੋ:ਸ਼ਿਲਪਾ ਸ਼ੈੱਟੀ ਨੇ ਆਪਣੀ ਨਨਾਣ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

https://www.instagram.com/p/BwMMs8FhFCJ/

ਇਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ । ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਨੇ ਅਤੇ ਅਕਸਰ ਆਪਣੀਆਂ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ।ਉਹ ਖੁਦ ਜ਼ਮੀਨ 'ਤੇ ਬੈਠੇ ਵਿਖਾਈ ਦੇ ਰਹੇ ਹਨ । ਇਸ ਮੌਕੇ 'ਤੇ ਉਨ੍ਹਾਂ ਦੀ ਛੋਟੀ ਭੈਣ ਸ਼ਮਿਤਾ ਸ਼ੈੱਟੀ ਵੀ ਕੰਮ 'ਚ ਸ਼ਿਲਪਾ ਸ਼ੈੱਟੀ ਦੀ ਮਦਦ ਕਰ ਰਹੀ ਹੈ । ਦੱਸ ਦਈਏ ਕਿ ਨਰਾਤਿਆਂ ਦੇ ਮੌਕੇ 'ਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਘਰ ਕੰਨਿਆ ਪੂਜਨ ਰਖਵਾਇਆ ਸੀ । ਇਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਫੈਨਸ ਨੂੰ ਨਰਾਤਿਆਂ ਦੀ ਵਧਾਈ ਦਿੱਤੀ ਹੈ ।

Related Post