ਅਦਾਕਾਰ ਅਮਨ ਗਿੱਲ ਨੇ ਕਰਵਾਇਆ ਵਿਆਹ, ਫੈਨਸ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਵਧਾਈ
ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸਿਲਸਿਲਾ ਜਾਰੀ ਹੈ । ਹੁਣ ਮਸ਼ਹੂਰ ਅਦਾਕਾਰ ਅਮਨ ਗਿੱਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।
ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸਿਲਸਿਲਾ ਜਾਰੀ ਹੈ । ਹੁਣ ਮਸ਼ਹੂਰ ਅਦਾਕਾਰ ਅਮਨ ਗਿੱਲ (Aman Gill) ਵਿਆਹ ਦੇ ਬੰਧਨ ‘ਚ ਬੱਝ ਗਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਮਨ ਗਿੱਲ ਨੇ ਲਿਖਿਆ ‘ਪਿਆਰ ਅਤੇ ਆਸ਼ੀਰਵਾਦ ਦਾ ਇੱਕ ਸੁੰਦਰ ਦਿਨ ,ਅਸੀਂ ਅੱਗੇ ਦੀ ਯਾਤਰਾ ਲਈ ਤੁਹਾਡੀਆਂ ਸ਼ੁਭਕਾਮਨਾਵਾਂ ਚਾਹੁੰਦੇ ਹਾਂ ।ਪਿਆਰ, ਅੰਮ੍ਰਿਤ ਅਤੇ ਅਮਨ ਨਾਲ’।

ਜਿਉਂ ਹੀ ਅਦਾਕਾਰ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਸੋਨਮ ਬਾਜਵਾ, ਐਮੀ ਵਿਰਕ ਸਣੇ ਬਾਲੀਵੁੱਡ ਸਿਤਾਰਿਆਂ ਨੇ ਦਿੱਤੀ ਵਧਾਈ
ਅਮਨ ਗਿੱਲ ਦੇ ਵਿਆਹ ‘ਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਵੀ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਐਮੀ ਵਿਰਕ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਅਮਨ ਭਾਜੀ ਵਧਾਈਆਂ ਬਹੁਤ-ਬਹੁਤ’।ਸੋਨਮ ਬਾਜਵਾ ਨੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਵਧਾਈਆਂ ਅਮਨ ਗਿੱਲ ਤੇ ਅੰਮ੍ਰਿਤ’।
_979063fbb62d6530238a51960ffd9ca5_1280X720.webp)
ਅਮਨ ਗਿੱਲ ਦਾ ਵਰਕ ਫਰੰਟ
ਅਮਨ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੇ ਨਾਲ ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। ਜਿਸ ‘ਚ ਸ਼ਹਿਜ਼ਾਦਾ, ਮੁੰਡਿਆਂ ਤੋਂ ਬਚ ਕੇ ਰਹੀਂ, ਜਰਸੀ, ਉੜਤਾ ਪੰਜਾਬ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।