ਬਿਪਾਸ਼ਾ ਬਾਸੂ ਅਤੇ ਕਰਣ ਸਿੰਘ ਗਰੋਵਰ ਨੇ ਖਰੀਦੀ ਨਵੀਂ ਕਾਰ, ਅਦਾਕਾਰਾ ਨੇ ਲਿਖਿਆ ‘ਦੇਵੀ ਦੀ ਨਵੀਂ ਸਵਾਰੀ’
ਬਿਪਾਸ਼ਾ ਬਾਸੂ ਅਤੇ ਕਰਣ ਸਿੰਘ ਗਰੋਵਰ ਨੇ ਨਵੀਂ ਕਾਰ ਖਰੀਦੀ ਹੈ । ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਦੇਵੀ ਦੀ ਨਵੀਂ ਸਵਾਰੀ, ਦੁਰਗਾ ਦੁਰਗਾ'।
ਬਿਪਾਸ਼ਾ ਬਾਸੂ (Bipasha Basu) ਅਤੇ ਕਰਣ ਸਿੰਘ ਗਰੋਵਰ (Karan Singh Grover) ਨੇ ਨਵੀਂ ਕਾਰ (New Car) ਖਰੀਦੀ ਹੈ । ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਦੇਵੀ ਦੀ ਨਵੀਂ ਸਵਾਰੀ, ਦੁਰਗਾ ਦੁਰਗਾ'।ਇਸ ਵੀਡੀਓ ਨੂੰ ਅਦਾਕਾਰਾ ਨੇ ਜਿਉਂ ਹੀ ਸਾਂਝਾ ਕੀਤਾ ਤਾਂ ਉਸ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਅਦਾਕਾਰਾ ਨੇ ਕੇਕ ਕੱਟ ਕੇ ਇਸ ਖੁਸ਼ੀ ਨੂੰ ਸਭ ਦੇ ਨਾਲ ਸਾਂਝਾ ਕੀਤਾ ਹੈ ।

ਕਰਣ ਸਿੰਘ ਗਰੋਵਰ ਅਤੇ ਬਿਪਾਸ਼ਾ ਨੇ ਕਰਵਾਈ ਲਵ ਮੈਰਿਜ
ਕਰਣ ਸਿੰਘ ਗਰੋਵਰ ਅਤੇ ਬਿਪਾਸ਼ਾ ਬਾਸੂ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਇਸ ਤੋਂ ਪਹਿਲਾਂ ਕਰਣ ਸਿੰਘ ਗਰੋਵਰ ਵਿਆਹੇ ਹੋਏ ਸਨ ।ਕਰਣ ਦੇ ਨਾਲ ਵਿਆਹ ਕਰਵਾਉਣ ਦੇ ਲਈ ਬਿਪਾਸ਼ਾ ਬਾਸੂ ਨੂੰ ਘਰ ਵਾਲਿਆਂ ਨੂੰ ਮਨਾਉਣ ਦੇ ਲਈ ਲੰਮਾ ਸਮਾਂ ਲੱਗ ਗਿਆ ਸੀ ।
_6cab493d5e7de01052ea907c300b6d8a_1280X720.webp)
ਆਖਿਰਕਾਰ ਅਦਾਕਾਰਾ ਪਰਿਵਾਰ ਵਾਲਿਆਂ ਨੂੰ ਮਨਾਉਣ ‘ਚ ਕਾਮਯਾਬ ਰਹੀ ਅਤੇ ਦੋਵਾਂ ਨੇ ਵਿਆਹ ਕਰਵਾ ਲਿਆ । ਵਿਆਹ ਤੋਂ ਕਈ ਸਾਲ ਬਾਅਦ ਛੇ ਮਹੀਨੇ ਪਹਿਲਾਂ ਹੀ ਅਦਾਕਾਰਾ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦੇ ਨਾਲ ਇਹ ਜੋੜੀ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।
_bdad2de5876d985a778e55614954cc7a_1280X720.webp)
ਕੁਝ ਦਿਨ ਪਹਿਲਾਂ ਹੀ ਅਦਾਕਾਰਾ ਨੇ ਧੀ ਦੇ ਜਨਮ ਦੇ ਛੇ ਮਹੀਨੇ ਪੂਰੇ ਹੋਣ ‘ਤੇ ਕੇਕ ਕੱਟ ਕੇ ਜਸ਼ਨ ਮਨਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।