ਰੱਖੜੀ ‘ਤੇ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ, ਪਰੀਣੀਤੀ ਚੋਪੜਾ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਰੱਖੜੀ ਦਾ ਤਿਉਹਾਰ ਬੀਤੇ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਤਿਉਹਾਰ ਨੂੰ ਬਾਲੀਵੁੱਡ ਸਿਤਾਰਿਆਂ ਨੇ ਵੀ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ । ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਇਸ ਮੌਕੇ ‘ਤੇ ਆਪਣੀ ਭੈਣ ਅਲਕਾ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ।

By  Shaminder August 31st 2023 09:00 AM

ਰੱਖੜੀ (Rakhi 2023)ਦਾ ਤਿਉਹਾਰ ਬੀਤੇ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਤਿਉਹਾਰ ਨੂੰ ਬਾਲੀਵੁੱਡ ਸਿਤਾਰਿਆਂ ਨੇ ਵੀ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ । ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਇਸ ਮੌਕੇ ‘ਤੇ ਆਪਣੀ ਭੈਣ ਅਲਕਾ ਦੇ ਨਾਲ ਤਸਵੀਰ ਸ਼ੇਅਰ ਕੀਤੀ  ਹੈ।

ਹੋਰ ਪੜ੍ਹੋ :  ਸਤਿੰਦਰ ਸਰਤਾਜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ

View this post on Instagram

A post shared by @parineetichopra



ਇਸ ਤਸਵੀਰ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਕੁਝ ਸਮਾਂ ਪਹਿਲਾਂ ਅਕਸ਼ੇ ਕੁਮਾਰ ਨੇ ਭੈਣ ਭਰਾ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਫ਼ਿਲਮ ‘ਰਕਸ਼ਾ ਬੰਧਨ’ ਵੀ ਰਿਲੀਜ਼ ਕੀਤੀ ਸੀ ।ਅਕਸ਼ੇ ਕੁਮਾਰ ਦਾ ਆਪਣੀ ਭੈਣ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੈ ਅਤੇ ਇੱਕ ਇੰਟਰਵਿਊ ਦੇ ਦੌਰਾਨ ਅਕਸ਼ੇ ਆਪਣੀ ਭੈਣ ਅਤੇ ਪਰਿਵਾਰ ਬਾਰੇ ਗੱਲਬਾਤ ਕਰਦੇ ਹੋਏ ਭਾਵੁਕ ਹੋ ਗਏ ਸਨ । 

ਪਰੀਣੀਤੀ ਚੋਪੜਾ ਨੇ ਮਨਾਇਆ ਰੱਖੜੀ ਦਾ ਤਿਉਹਾਰ 

ਅਦਾਕਾਰਾ ਪਰੀਣੀਤੀ ਚੋਪੜਾ ਨੇ ਵੀ ਰੱਖੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ । ਅਦਾਕਾਰਾ ਨੇ ਇਸ ਮੌਕੇ ‘ਤੇ ਅਪਣੇ ਭਰਾਵਾਂ ਦੇ ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ । ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਇਸ ਤਿਉਹਾਰ ਦੀਆਂ ਵਧਾਈਆਂ ਵੀ ਸਭ ਨੂੰ ਦਿੱਤੀਆਂ ।ਅਦਾਕਾਰਾ ਨੇ ਹਾਲ ਹੀ ‘ਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਨਾਲ ਮੰਗਣੀ ਕਰਵਾਈ ਹੈ । ਜਲਦ ਹੀ ਅਦਾਕਾਰਾ ਵਿਆਹ ਦੇ ਬੰਧਨ ‘ਚ ਵੀ ਬੱਝਣ ਜਾ ਰਹੀ ਹੈ । 

View this post on Instagram

A post shared by Akshay Kumar (@akshaykumar)


 


  


Related Post