ਦਿਲਜੀਤ ਦੋਸਾਂਝ ਬੱਚੀ ਦੇ ਨਾਲ ਖੇਡਦੇ ਹੋਏ ਆਏ ਨਜ਼ਰ, ਕਿਹਾ ‘ਊਪਰ ਪੱਖਾ ਚਲਤਾ ਹੈ, ਸਾਨੂੰ ਤਾਂ ਇਹੀ…’

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉੁਹ ਇੱਕ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ ।

By  Shaminder May 29th 2023 02:48 PM

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉੁਹ ਇੱਕ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਬੱਚੀ ਤੋਂ ਬਚਪਨ ‘ਚ ਸਕੂਲ ‘ਚ ਸੁਣੀ ਜਾਣ ਵਾਲੀ ਛੋਟੀ ਜਿਹੀ ਕਵਿਤਾ ਸਿੱਖਦੇ ਹੋਏ ਨਜ਼ਰ ਆ ਰਹੇ ਹਨ ।


View this post on Instagram

A post shared by DILJIT DOSANJH (@diljitdosanjh)


ਹੋਰ ਪੜ੍ਹੋ :  ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੁਬਈ ‘ਚ ਮਨਾ ਰਹੇ ਵੈਕੇਸ਼ਨ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਤੋਂ ਬਾਅਦ ਉਹ ਬੱਚੀ ਦੇ ਨਾਲ ਖੇਡਦੇ ਵੀ ਦਿਖਾਈ ਦਿੰਦੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਕਿ ‘ਊਪਰ ਪੱਖਾ ਚਲਤਾ…ਇਹੀ ਆਉਂਦੀ ਸਾਨੂੰ ਤਾਂ’। ਇਸ ਵੀਡੀਓ ‘ਤੇ ਦਰਸ਼ਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ 

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਹੱਥ ਅਜ਼ਮਾਇਆ ਅਤੇ ਐਕਟਿੰਗ ਦੀ ਦੁਨੀਆ ‘ਚ ਵੀ ਆਪਣੇ ਝੰਡੇ ਗੱਡ ਦਿੱਤੇ । ਹੁਣ ਤੱਕ ਉਹ ‘ਜੱਟ ਐਂਡ ਜੂਲੀਅਟ’, ‘ਛੜਾ’, ‘ਬਾਬੇ ਭੰਗੜਾ ਪਾਉਂਦੇ ਨੇ’ ਸਣੇ ਕਈ ਫ਼ਿਲਮਾਂ ਦੇ ਚੁੱਕੇ ਹਨ । ਫ਼ਿਲਮਾਂ ‘ਚ ਦਿਲਜੀਤ ਦੋਸਾਂਝ ਨੇ ਸੰਜੀਦਾ, ਫਨੀ ਅਤੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਫ਼ਿਲਮ ‘ਪੰਜਾਬ84’ ਅਤੇ ‘ਫਿਲੌਰੀ’ ‘ਚ ਉਨ੍ਹਾਂ ਨੇ ਸੰਜੀਦਾ ਕਿਰਦਾਰ ਨਿਭਾਏ ਸਨ । ਜੋ ਕਿ ਦਰਸ਼ਕਾਂ ਨੂੰ ਕਾਫੀ ਪਸੰਦ ਆਏ ਸਨ । ਹਾਲ ਹੀ ‘ਚ ਉਹ ਆਪਣੀ ਫ਼ਿਲਮ ‘ਜੋੜੀ’ ਨੂੰ ਲੈ ਕੇ ਚਰਚਾ ‘ਚ ਹਨ । 

View this post on Instagram

A post shared by DILJIT DOSANJH (@diljitdosanjh)







Related Post