ਸੰਨੀ ਦਿਓਲ ਨੇ ਭਾਰਤ-ਪਾਕਿਸਤਾਨ ਰਿਸ਼ਤਿਆਂ ‘ਤੇ ਦਿੱਤਾ ਬਿਆਨ, ਗੁਰਦਾਸਪੁਰ ਦੇ ਲੋਕਾਂ ਨੇ ਕਿਹਾ ਦੋਵਾਂ ਮੁਲਕਾਂ ਦਰਮਿਆਨ ਰਿਸ਼ਤੇ ਸੁਧਾਰਨਾ ਭਾਰਤ ਸਰਕਾਰ ਦਾ ਕੰਮ….ਤੁਸੀਂ ਗੁਰਦਾਸਪੁਰ ਬਾਰੇ ਸੋਚੋ

ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-੨’ਦਾ ਪ੍ਰਮੋਸ਼ਨ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਕਰ ਰਹੇ ਹਨ । ਪਰ ਇਸੇ ਦੌਰਾਨ ਅਦਾਕਾਰ ਨੇ ਭਾਰਤ ਪਾਕਿਸਤਾਨ ਦੇ ਰਿਸ਼ਤਿਆਂ ਨੂੰ ਲੈ ਕੇ ਬਿਆਨ ਦਿੱਤਾ ਹੈ । ਜਿਸ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਨੇ ਅਦਾਕਾਰ ਨੂੰ ਨਸੀਹਤ ਦਿੱਤੀ ਹੈ ।

By  Shaminder July 30th 2023 10:15 AM -- Updated: July 30th 2023 10:20 AM

ਸੰਨੀ ਦਿਓਲ (Sunny Deol) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-2’ਦਾ ਪ੍ਰਮੋਸ਼ਨ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਕਰ ਰਹੇ ਹਨ । ਪਰ ਇਸੇ ਦੌਰਾਨ ਅਦਾਕਾਰ  ਨੇ ਭਾਰਤ ਪਾਕਿਸਤਾਨ ਦੇ ਰਿਸ਼ਤਿਆਂ ਨੂੰ ਲੈ ਕੇ ਬਿਆਨ ਦਿੱਤਾ ਹੈ । ਜਿਸ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਨੇ ਅਦਾਕਾਰ ਨੂੰ ਨਸੀਹਤ ਦਿੱਤੀ ਹੈ ।


ਹੋਰ ਪੜ੍ਹੋ : ਪ੍ਰੀਤ ਹਰਪਾਲ ਨੇ ਸਾਂਝਾ ਕੀਤਾ ਪਿਤਾ ਜੀ ਦੇ ਨਾਲ ਵੀਡੀਓ, ਫੈਨਸ ਨੂੰ ਪਸੰਦ ਆ ਰਹੀ ਪਿਓ ਪੁੱਤਰ ਦੀ ਜੋੜੀ

ਕੀ ਕਹਿਣਾ ਹੈ ਗੁਰਦਾਸਪੁਰ ਦੇ ਲੋਕਾਂ ਦਾ ! 

ਗੁਰਦਾਸਪੁਰ ਦੇ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਤਾਂ ਗੱਲ ਕਰਦੇ ਹਨ, ਪਰ ਵੋਟਾਂ ਪਾਉਣ ਵਾਲੇ ਗੁਰਦਾਸਪੁਰ ਦੇ ਲੋਕਾਂ ਉਨ੍ਹਾਂ ਨੂੰ ਯਾਦ ਨਹੀਂ ਹਨ । ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ  ਪਰ ਉਹ ਲੋਕ ਸਭਾ ‘ਚ ਉਨ੍ਹਾਂ ਦੇ ਮੁੱਦਿਆਂ ਦੀ ਕੋਈ ਵੀ ਗੱਲ ਨਹੀਂ ਕਰਦੇ ।


ਦੱਸ ਦਈਏ ਕਿ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-2’ ਦਾ ਪ੍ਰਚਾਰ ਕਰ ਰਹੇ ਹਨ ਅਤੇ ਇਹ ਫ਼ਿਲਮ ਅਗਸਤ ‘ਚ ਰਿਲੀਜ਼ ਹੋਣ ਜਾ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਫ਼ਿਲਮ ਦੇ ਗਾਣੇ ਅਤੇ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦਿਓਲ ਪਰਿਵਾਰ ਅਦਾਕਾਰੀ ਦੇ ਖੇਤਰ ਨੂੰ ਸਮਰਪਿਤ ਹੈ ।


ਹਾਲ ਹੀ ‘ਚ ਧਰਮਿੰਦਰ ਦੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਸ਼ਬਾਨਾ ਆਜ਼ਮੀ ਦੇ ਨਾਲ ਉਨ੍ਹਾਂ ਦੀ ਰੋਮਾਂਟਿਕ ਕਮਿਸਟਰੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਪਰ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਫ਼ਿਲਮ ‘ਚ ਲਿਪਲੌਕ ਸੀਨ ‘ਤੇ ਵੀ ਸਵਾਲ ਚੁੱਕੇ ਜਾ ਰਹੇ ਹਨ । 

View this post on Instagram

A post shared by Zee Studios (@zeestudiosofficial)





Related Post