ਲਾਵਾਂ ਤੋਂ ਬਾਅਦ ਲਾੜੀ ਨੇ ਖੁਦ ਕੀਰਤਨ ਕਰਕੇ ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ, ਵੀਡੀਓ ਹੋ ਰਿਹਾ ਵਾਇਰਲ

By  Shaminder July 20th 2020 04:27 PM

ਅੱਜ ਕੱਲ੍ਹ ਦੇ ਸਮੇਂ ‘ਚ ਜਿੱਥੇ ਨੌਜਵਾਨ ਪੀੜ੍ਹੀ ਆਪਣੇ ਧਰਮ ਅਤੇ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ।ਪਰ ਕੁਝ ਨੌਜਵਾਨ ਅਜਿਹੇ ਵੀ ਹਨ ਜੋ ਗੁਰੂ ਅਤੇ ਗੁਰਬਾਣੀ ਦੇ ਨਾਲ ਜੁੜੇ ਹੋਏ ਹਨ। ਅੱਜ ਇਸ ਦੀ ਇੱਕ ਮਿਸਾਲ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਜਿੱਥੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ।ਜਿਸ ‘ਚ ਇੱਕ ਨਵ-ਵਿਆਹੁਤਾ ਲਾਵਾਂ ਲੈਣ ਤੋਂ ਬਾਅਦ ਉਸ ਪਰਮ ਪਿਤਾ ਪ੍ਰਮਾਤਮਾ ਦਾ ਸ਼ੁਕਰਾਨਾ ਗੁਰਬਾਣੀ ਦਾ ਸ਼ਬਦ ਪੜ੍ਹ ਕੇ ਕਰਦੀ ਨਜ਼ਰ ਆਈ ।

https://www.facebook.com/LudhianaView/videos/704119040411285

ਇਹ ਲਾੜੀ ਗੁਰੂ ਘਰ ਦੇ ਕੀਰਤਨੀਆਂ ਦੇ ਨਾਲ ਸ਼ਬਦ ਕੀਰਤਨ ਕਰਦੀ ਹੋਈ ਨਜ਼ਰ ਆ ਰਹੀ ਹੈ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ਨੁੰ ਸ਼ੇਅਰ ਕਰ ਰਹੇ ਨੇ । ਲੋਕ ਇਸ ਲਾੜੀ ਦੀ ਤਾਰੀਫ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਸ ਤੋਂ ਵਧੀਆ ਕੋਈ ਵੀ ਵਿਆਹ ਹੋ ਹੀ ਨਹੀਂ ਸਕਦਾ । ਇਹ ਵੀਡੀਓ ਕਿੱਥੋਂ ਦਾ ਹੈ ਇਸ ਦਾ ਖੁਲਾਸਾ ਨਹੀਂ ਹੋ ਸਕਿਆ । ਪਰ ਲਾੜੀ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਦੀ ਇਸ ਵੀਡੀਓ ਨੂੰ ਲੋਕਾਂ ਵੱਲੋਂ ਖੂਬ ਸਰਾਹਿਆ ਜਾ ਰਿਹਾ ਹੈ ।

Related Post