ਬੰਟੀ ਬੈਂਸ ਦੀ ਬੇਟੀ ਦਾ ਹੈ ਅੱਜ ਜਨਮ ਦਿਨ, ਤਸਵੀਰ ਸਾਂਝੀ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

By  Rupinder Kaler July 28th 2020 03:38 PM -- Updated: July 28th 2020 03:39 PM

ਮਿਊਜ਼ਿਕ ਪ੍ਰੋਡਿਊਸਰ ਤੇ ਗੀਤਕਾਰ ਬੰਟੀ ਬੈਂਸ ਦੀ ਬੇਟੀ ਦਾ ਅੱਜ ਜਨਮ ਦਿਨ ਹੈ । ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਦਿੱਤੀ ਹੈ । ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਆਪਣੀ ਬੇਟੀ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਹੈ ‘ਹੈਪੀ ਬਰਥਡੇ ਜਾਹਨਵੀ ਬੈਂਸ’ । ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਬੰਟੀ ਬੈਂਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਜਾਹਨਵੀ ਬੈਂਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ ।

https://www.instagram.com/p/CDJ9_OYhqOa/

ਇਹ ਤਸਵੀਰ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ । ਬੰਟੀ ਬੈਂਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗਾਣਾ ‘ਬੇਵਫਾ ਕੋਕਾ’ ਰਿਲੀਜ਼ ਹੋਇਆ ਸੀ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਹ ਗਾਣਾ ਕਾਫੀ ਸੁਣਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਗਾਣੇ ਹਨ ਜਿਹੜੇ ਕਿ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਦੀ ਪਹਿਲੀ ਪਸੰਦ ਹਨ ।

https://www.instagram.com/p/CBcHnm8hbUX/

Related Post