ਤਸਵੀਰ ‘ਚ ਨਜ਼ਰ ਆਉਣ ਵਾਲਾ ਇਹ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !

By  Shaminder June 21st 2022 05:15 PM

ਪ੍ਰਸ਼ੰਸਕ ਅਕਸਰ ਆਪਣੇ ਪਸੰਦੀਦਾ ਸਿਤਾਰਿਆਂ ਬਾਰੇ ਸਭ ਕੁਝ ਜਾਨਣਾ ਚਾਹੁੰਦੇ ਹਨ । ਉਨ੍ਹਾਂ ਦੇ ਬਚਪਨ ਬਾਰੇ, ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਕਿੱਸਿਆਂ ਦੇ ਬਾਰੇ ਅਕਸਰ ਜਾਨਣਾ ਚਾਹੁੰਦੇ ਹਨ । ਇਸ ਤੋਂ ਇਲਾਵਾ ਇਨ੍ਹਾਂ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood pic)  ਵੀ ਸੋਸ਼ਲ ਮੀਡੀਆਂ ‘ਤੇ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ (Punjabi Star) ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

preet-harpal-childhood

ਹੋਰ ਪੜ੍ਹੋ : ਪ੍ਰੀਤ ਹਰਪਾਲ ਆਪਣੇ ਬੇਟੇ ਦੇ ਨਾਲ ਹਿੱਲ ਸਟੇਸ਼ਨ ‘ਤੇ ਘੁੰਮਦੇ ਆਏ ਨਜ਼ਰ, ਵੇਖੋ ਵੀਡੀਓ

ਉਨ੍ਹਾਂ ਨੇ ਹੁਣ ਤੱਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਇਸ ਸਿਤਾਰੇ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਇਸ ਗਾਇਕ ਨੇ ‘ਲੱਗੇ ਨਿਰੀ ਅੱਤ ਗੋਰੀਏ’ ਸਣੇ ਕਈ ਗੀਤ ਗਾਏ ਹਨ ।

preet-harpal-childhood

ਹੋਰ ਪੜ੍ਹੋ : ‘ਵੱਗ ਕਤੀੜਾਂ ਦਾ ਸ਼ੇਰਾਂ ਨਾਲ ਨਹੀ ਰਲਦਾ’ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੇ ਇਸ ਗੀਤ ਰਾਹੀਂ ਗਾਇਕ ਨੂੰ ਕੀਤਾ ਯਾਦ

ਇਹ ਗਾਇਕ ਜਿੱਥੇ ਵਧੀਆ ਆਵਾਜ਼ ਦਾ ਮਾਲਕ ਹੈ, ਉੱਥੇ ਹੀ ਵਧੀਆ ਲੇਖਣੀ ਦਾ ਵੀ ਮਾਲਕ ਹੈ । ਉਹ ਆਪਣੇ ਲਿਖੇ ਗੀਤ ਖੁਦ ਹੀ ਗਾਉਂਦਾ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਗਾਇਕ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਗਾਇਕ ਕੁਝ ਸਮਾਂ ਪਹਿਲਾਂ ਅਦਾਕਾਰਾ ਮੈਂਡੀ ਤੱਖਰ ਦੇ ਨਾਲ ਫ਼ਿਲਮ ‘ਲੁਕਣਮੀਚੀ’ ‘ਚ ਵੀ ਨਜ਼ਰ ਆਇਆ ਸੀ ।

preet harpal

ਜੇ ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਦੀ । ਜਿਸ ਨੇ ਅਣਗਿਣਤ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਲਗਾਤਾਰ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

 

View this post on Instagram

 

A post shared by Preet Harpal (@preet.harpal)

Related Post