ਅਦਾਕਾਰਾ ਰੁਬੀਨਾ ਦਿਲੈਕ ਦੀ ਪੰਜਾਬੀ ਫ਼ਿਲਮਾਂ ‘ਚ ਐਂਟਰੀ, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲੈਕ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ ਹੋ ਗਈ ਹੈ । ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਚੱੱਲ ਭੱਜ ਚੱਲੀਏ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਇੰਦਰ ਚਾਹਲ ਨਜ਼ਰ ਆਉਣਗੇ ।

By  Shaminder October 27th 2023 03:47 PM

ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲੈਕ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ ਹੋ ਗਈ ਹੈ । ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਚੱੱਲ ਭੱਜ ਚੱਲੀਏ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਇੰਦਰ ਚਾਹਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਬੀਐੱਨ ਸ਼ਰਮਾ,ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ ਸਣੇ ਕਈ ਵੱਡੇ ਕਲਾਕਾਰ ਨਜ਼ਰ ਆਉਣਗੇ ।

ਹੋਰ ਪੜ੍ਹੋ :  ਫੈਨ ਦੀ ਇਸ ਹਰਕਤ ਤੋਂ ਪਰੇਸ਼ਾਨ ਪਾਕਿਸਤਾਨੀ ਗਾਇਕ ਆਤਿਫ ਅਸਲਮ ਨੇ ਅੱਧ ਵਿਚਾਲੇ ਰੋਕਿਆ ਲਾਈਵ ਕੰਸਰਟ, ਵੇਖੋ ਵੀਡੀਓ

ਇਹ ਫ਼ਿਲਮ ਇਸੇ ਸਾਲ ਪੰਦਰਾਂ ਦਸੰਬਰ ਨੂੰ ਰਿਲੀਜ਼ ਹੋਵੇਗੀ । ਇਸ ਫ਼ਿਲਮ ਦਾ ਨਿਰਦੇਸ਼ਨ ਸੁਨੀਲ ਠਾਕੁਰ ਤੇ ਨਾਸਿਰ ਜ਼ਮਾਨ ਨੇ ਕੀਤਾ ਹੈ ।ਰੁਬੀਨਾ ਦਿਲੈਕ ਦੇ ਫੈਨਸ ਵੀ ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ਨੂੰ ਲੈ ਕੇ ਬਹੁਤ ਹੀ ਐਕਸਾਈਟਡ ਹਨ । 

ਪ੍ਰੈਗਨੇਂਸੀ ਦਾ ਕੀਤਾ ਐਲਾਨ 

ਹਾਲ ਹੀ ‘ਚ ਅਦਾਕਾਰਾ ਨੇ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਹੈ । ਜਲਦ ਹੀ ਅਦਾਕਾਰਾ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ ।ਕੁਝ ਦਿਨ ਪਹਿਲਾਂ ਹੀ ਅਦਾਕਾਰਾ ਨੇ ਪਤੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ।

View this post on Instagram

A post shared by Rubina Dilaik (@rubinadilaik)


ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਪ੍ਰੈਗਨੇਂਸੀ ਦਾ ਅਨੰਦ ਮਾਣ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰਾ ਜੈਸਮੀਨ ਭਸੀਨ ਵੀ ਪੰਜਾਬੀ ਫ਼ਿਲਮਾਂ ‘ਚ ਐਂਟਰੀ ਕਰ ਚੁੱਕੀ ਹੈ ਤੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੀ ਹੈ । 






Related Post