ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਇੰਡਸਟਰੀ ਦੇ ਮੰਨੇ ਪ੍ਰਮੰਨੇ ਕਲਾਕਾਰ ਹਨ । ਦੋਵੇਂ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਇਸ ਜੋੜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ।
ਮਾਨਸੀ ਸ਼ਰਮਾ (Mansi Sharma) ਤੇ ਯੁਵਰਾਜ ਹੰਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਿਆ ਅਤੇ ਗੁਰੁ ਘਰ ਦਾ ਆਸ਼ੀਰਵਾਦ ਲਿਆ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਦਿਖਾਈ ਦੇ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਦੇ ਦੋਵੇਂ ਬੱਚੇ ਵੀ ਤਸਵੀਰ ‘ਚ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਪਾਲ ਸਿੰਘ ਸਮਾਓ ਨੇ ਨਿੱਕੇ ਸਿੱਧੂ ਮੂਸੇਵਾਲਾ ਦੇ ਜਨਮ ‘ਤੇ ਮਨਾਈਆਂ ਖੁਸ਼ੀਆਂ, ਰਖਵਾਇਆ ਸ੍ਰੀ ਅਖੰਡ ਪਾਠ
ਯੁਵਰਾਜ ਹੰਸ ਦਾ ਵਰਕ ਫ੍ਰੰਟ
ਯੁਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆਏ । ਜਿਸ ‘ਚ ਯਾਰ ਅਣਮੁੱਲੇ, ਯਾਰਾ ਵੇ ਸਣੇ ਕਈ ਫ਼ਿਲਮਾਂ ਉਨ੍ਹਾਂ ਦੀਆਂ ਫ਼ਿਲਮਾਂ ਦੀ ਲਿਸਟ ‘ਚ ਸ਼ਾਮਿਲ ਹਨ ।
_3bf642974008cc09aa66b3256e3db912_1280X720.webp)
ਮਾਨਸੀ ਸ਼ਰਮਾ ਵੀ ਵਧੀਆ ਅਦਾਕਾਰਾ
ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਵੀ ਵਧੀਆ ਅਦਾਕਾਰਾ ਹੈ ।ਉਸ ਨੇ ਕਈ ਸੀਰੀਅਲਸ ‘ਚ ਅਦਾਕਾਰੀ ਕੀਤੀ ਹੈ। ਜਿਸ ‘ਚ ‘ਛੋਟੀ ਸਰਦਾਰਨੀ’ ਵਰਗੇ ਸੀਰੀਅਲ ਸ਼ਾਮਿਲ ਹਨ । ਪਰ ਵਿਆਹ ਤੋਂ ਬਾਅਦ ਉਸ ਨੇ ਆਪਣੇ ਕੰਮ ਤੋਂ ਦੂਰੀ ਬਣਾਈ ਹੋਈ ਹੈ। ਕਿਉਂਕਿ ਪਰਿਵਾਰਕ ਜ਼ਿੰਮੇਵਾਰੀਆਂ ਦੇ ਚੱਲਦੇ ਉਹ ਰੁੱਝੀ ਹੋਈ ਸੀ।