Rubina Bajwa: ਰੁਬੀਨਾ ਬਾਜਵਾ ਨੂੰ ਸਾਦੇ ਸੂਟ ਤੇ ਚਪਲਾਂ ਪਹਿਨੇ ਵੇਖ ਫੈਨਜ਼ ਹੋਏ ਹੈਰਾਨ, ਫ਼ਿਲਮ ਸੈੱਟ ਤੋਂ ਵਾਇਰਲ ਹੋਇਆਂ ਅਦਾਕਾਰਾ ਦੀਆਂ ਤਸਵੀਰਾਂ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਤੇ ਅਦਾਕਾਰਾ ਰੁਬੀਨਾ ਬਾਜਵਾ ਵਿਆਹ ਤੋਂ ਬਾਅਦ ਆਪਣੀ ਪਹਿਲੀ ਫ਼ਿਲਮ ਦੀ ਸ਼ੂਟਿੰਗ 'ਚ ਰੁਝੀ ਹੋਈ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

By  Pushp Raj April 5th 2023 03:14 PM

Rubina Bajwa on Film Shooting: ਮਸ਼ਹੂਰ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਆਪਣੀ ਭੈਣ ਨੀਰੂ ਬਾਜਵਾ ਵਾਂਗ ਹੀ ਬੇਹੱਦ ਖੂਬਸੂਰਤ ਤੇ ਚੰਗੀ ਅਦਾਕਾਰਾ ਹੈ। ਹਾਲ ਹੀ ਵਿੱਚ ਰੁਬੀਨਾ ਬਾਜਵਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਰੁਬੀਨਾ ਕਿਸੇ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। 


ਦੱਸ ਦਈਏ ਕਿ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਵਿਆਹ ਤੋਂ ਬਾਅਦ ਆਪਣੀ ਪਹਿਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਫੈਨਜ਼ ਨੂੰ ਦਿੱਤੀ ਹੈ। ਰੁਬੀਨਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਮਾਰਚ ਲਿਖਿਆ ਹੈ ਤੇ ਇਸ ਦੇ ਨਾਲ ਹੀ ਫ਼ਿਲਮ ਟੀਮ ਨੂੰ ਵੀ ਪੋਸਟ ਟੈਗ ਕੀਤੀ ਹੈ। 

View this post on Instagram

A post shared by Rubina Bajwa (@rubina.bajwa)


ਦਰਅਸਲ ਰੁਬੀਨਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੀਂ ਫ਼ਿਲਮ ਦੇ ਸ਼ੂਟਿੰਗ ਸੈੱਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਦੇ ਵਿੱਚ ਰੁਬੀਨਾ ਦਾ ਇੱਕ ਵੱਖਰਾ ਹੀ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। 

ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰੁਬੀਨਾ ਬਾਜਵਾ ਬੇਹੱਦ ਸਾਦੇ ਪਹਿਰਾਵੇ 'ਚ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਰੁਬੀਨਾ ਬਾਜਵਾ ਕਿਸੇ ਪਿੰਡ ਵਿੱਚ ਸ਼ੂਟਿੰਗ ਕਰ ਰਹੀ ਹੈ। ਉਨ੍ਹਾਂ ਦਾ ਸਾਦਗੀ ਭਰਿਆ ਪਹਿਰਾਵਾ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਸ ਸਾਦਗੀ ਭਰੇ ਅੰਦਾਜ਼ ਵਿੱਚ ਵੀ ਰੁਬੀਨਾ ਬੇਹੱਦ ਪਿਆਰੀ ਲੱਗ ਰਹੀ ਹੈ। 


ਹੋਰ ਪੜ੍ਹੋ: Parineeti Chopra: ਵਿਆਹ ਦੀਆਂ ਖਬਰਾਂ ਦੇ ਵਿਚਾਲੇ ਪਰੀਣੀਤੀ ਚੋਪੜਾ ਦੀ ਵੀਡੀਓ ਹੋਈ ਵਾਇਰਲ, ਕਿਹਾ-'ਕਿਸੇ ਪੌਲੀਟੀਸ਼ੀਅਨ ਨਾਲ ਨਹੀਂ ਕਰਾਂਗੀ ਵਿਆਹ'     

ਰੁਬੀਨਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਰੁਬੀਨਾ ਬਾਜਵਾ ਦੀ ਇਸ ਨਵੀਂ ਫ਼ਿਲਮ ਦੇ ਟਾਈਟਲ ਬਾਰੇ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਫਿਲਹਾਲ ਇਸ ਫ਼ਿਲਮ ਦੀ ਸ਼ੂਟਿੰਗ ਦੌਰਾਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ। 


Related Post