ਸ਼ਹੀਦ ਊਧਮ ਸਿੰਘ ਜੀ ਦਾ ਅੱਜ ਹੈ ਸ਼ਹੀਦੀ ਦਿਹਾੜਾ, ਰੁਪਿੰਦਰ ਹਾਂਡਾ ਸਣੇ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਸ਼ਹੀਦ ਊਧਮ ਸਿੰਘ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ । ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਊਧਮ ਸਿੰਘ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।
ਸ਼ਹੀਦ ਊਧਮ ਸਿੰਘ (Shaheed Uddham Singh)ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ । ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਊਧਮ ਸਿੰਘ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਸ਼ਰਧਾਂਜਲੀ ਦਿੱਤੀ ਹੈ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਹਨ ।

ਹੋਰ ਪੜ੍ਹੋ : ਬੱਬੂ ਮਾਨ ਦੇ ਨਵੇਂ ਗੀਤ 'Ashique Mizaj' ਦਾ ਟੀਜ਼ਰ ਜਾਰੀ, ਫੈਨਸ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ
ਸੁਨਾਮ ‘ਚ ਸੂਬਾ ਪੱਧਰੀ ਸਮਾਰੋਹ
ਸ਼ਹੀਦ ਊਧਮ ਸਿੰਘ ਸੁਨਾਮ ਦੇ ਰਹਿਣ ਵਾਲੇ ਸਨ ਅਤੇ ਸੁਨਾਮ ‘ਚ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸੂਬਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ । 1919 ‘ਚ ਪੰਜਾਬ ਦੇ ਅੰਮ੍ਰਿਤਸਰ ਸਥਿਤ ਜਲ੍ਹਿਆਂਵਾਲਾ ਬਾਗ ‘ਚ ਜਨਰਲ ਡਾਇਰ ਵੱਲੋਂ ਨਿਹੱਥੇ ਲੋਕਾਂ ‘ਤੇ ਚਲਾਈਆਂ ਗਈਆਂ ਗੋਲੀਆਂ ਦੇ ਕਾਰਨ ਊਧਮ ਸਿੰਘ ਦਾ ਹਿਰਦਾ ਵਲੂੰਧਰਿਆ ਗਿਆ ਸੀ
-(1280-×-720px)-(720-×-1280px)-(1280-×-720px)-(720-×-1280px)-(1280-×-720px)-(9)_773030cf73246088c79af93835e92bd4_1280X720.webp)
ਅਤੇ ਉਨ੍ਹਾਂ ਦੇ ਦਿਲੋ ਦਿਮਾਗ ‘ਤੇ ਇਸ ਘਟਨਾ ਦਾ ਡੂੂੰਘਾ ਅਸਰ ਹੋਇਆ ਸੀ । ਜਿਸ ਤੋਂ ਬਾਅਦ ਇਸ ਘਟਨਾ ਦਾ ਬਦਲਾ ਲੈਣ ਦਾ ਪ੍ਰਣ ਉਨ੍ਹਾਂ ਨੇ ਲਿਆ ਸੀ ਅਤੇ 21 ਸਾਲਾਂ ਬਾਅਦ ਜਦੋਂ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਜਨਰਲ ਡਾਇਰ ਨੂੰ ਮਾਰ ਕੇ ਅਨੇਕਾਂ ਨਿਹੱਥੇ ਲੋਕਾਂ ਦੀ ਮੌਤ ਦਾ ਬਦਲਾ ਲਿਆ ਸੀ । ਜਿਸ ਤੋਂ ਬਾਅਦ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਨੂੰ ਫਾਂਸੀ ਦੀ ਸਜ਼ਾ ਸਜ਼ਾ ਦਿੱਤੀ ਗਈ ਸੀ ।