Sidhu Moose Wala: ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੀ SIT ਦੀ ਟੀਮ, ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਕੀਤੇ ਕਈ ਖੁਲਾਸੇ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਬਾਰੇ ਜਾਂਚ ਕਰਨ ਲਈ ਅੱਜ SIT ਦੀ ਟੀਮ ਪਿੰਡ ਮੂਸਾ ਵਿਖੇ ਪਹੁੰਚੀ। ਇੱਥੇ SIT ਦੀ ਟੀਮ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚ ਕੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਗੱਲਬਾਤ ਕੀਤੀ।

By  Pushp Raj March 15th 2023 06:47 PM -- Updated: March 15th 2023 06:50 PM

SIT team at Sidhu Moose wala's Haveli: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਬਾਰੇ ਜਾਂਚ ਕਰਨ ਲਈ ਅੱਜ SIT ਦੀ ਟੀਮ ਪਿੰਡ ਮੂਸਾ ਵਿਖੇ ਪਹੁੰਚੀ। ਇੱਥੇ SIT ਦੀ ਟੀਮ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚ ਕੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਗੱਲਬਾਤ ਕੀਤੀ। 


 ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਇਕਬਾਲ ਨਿੱਜੀ ਚੈਨਲ ਕੋਲ ਕਰਨ ਤੋਂ ਬਾਅਦ ਅੱਜ ਅਚਾਨਕ ਸਿੱਧੂ ਮੂਸੇਵਾਲਾ ਦੇ ਘਰ ਕਤਲ ਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (SIT) ਦੇ ਮੁੱਖੀ ਜਸਕਰਨ ਸਿੰਘ ਪੁੱਜੇ।

ਇਸ ਦੌਰਾਨ ਐਸਆਈਟੀ ਮੁੱਖੀ ਦੇ ਨਾਲ ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਵੀ ਮੌਜੂਦ ਰਹੇ। ਪ੍ਰਾਪਤ ਜਾਣਕਾਰੀ ਮੁਤਾਬਕ  ਸਿੱਟ ਮੁਖੀ ਨੇ ਮੂਸੇ ਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਲਈ ਹੋ ਰਹੇ ਸਰਕਾਰੀ ਤੇ ਪੁਲਿਸ ਉਪਰਾਲਿਆਂ ਦੀ ਜਾਣਕਾਰੀ ਦਿੱਤੀ ਹੈ।

ਇਸ ਦੇ ਨਾਲ ਜਸਕਰਨ ਸਿੰਘ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਵੀ ਖੁਲਾਸਾ ਕੀਤਾ ਹੈ। ਐਸਆਈਟੀ ਮੁੱਖੀ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਵਲੋਂ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਨੂੰ ਪੰਜਾਬ ਤੋਂ ਬਾਹਰ ਰਾਜਸਥਾਨ ਦੀ ਕਿਸੇ ਜੇਲ੍ਹ ਦੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਠਿੰਡਾ ਜੇਲ੍ਹ 'ਚੋਂ ਨਹੀਂ ਦਿੱਤੀ ਗਈ।


ਹੋਰ ਪੜ੍ਹੋ: Bambiha Gang: ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਆਏ ਗੈਂਗਸਟਰ ਚੜ੍ਹੇ ਪੁਲਿਸ ਦੇ ਹੱਥੇ, ਦੋਹਾਂ ਗਾਇਕਾਂ ਨੂੰ ਜਾਨੋ ਮਾਰਨ ਦੀ ਸਾਜਿਸ਼ ਹੋਈ ਨਾਕਾਮ

ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਇਹ ਪਤਾ ਲੱਗਾ ਹੈ ਕਿ ਐਸਆਈਟੀ ਟੀਮ ਨੇ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਵਲੋਂ 19 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਦੀ ਮਨਾਈ ਜਾ ਰਹੀ ਪਹਿਲੀ ਬਰਸੀ ਬਾਰੇ ਗੱਲਬਾਤ ਕੀਤੀ ਹੈ। ਇਹ ਬਰਸੀ ਮਾਨਸਾ ਦੀ ਨਵੀਂ ਅਨਾਜ ਮੰਡੀ 'ਚ ਮਨਾਈ ਜਾ ਰਹੀ ਹੈ।

ਦੱਸ ਦਈਏ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪੇ ਅਜੇ ਵੀ ਆਪਣੇ ਪੁੱਤਰ ਲਈ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ।  


Related Post