ਸੁਸ਼ਮਿਤਾ ਸੇਨ ਦੀ ਵੈੱਬ ਸੀਰੀਜ਼ ‘ਤਾਲੀ’ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼, ਸੁਸ਼ਮਿਤਾ ਨੇ ਨਿਭਾਇਆ ਟ੍ਰਾਂਸਜੈਂਡਰ ਦਾ ਕਿਰਦਾਰ

ਸੁਸ਼ਮਿਤਾ ਸੇਨ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਮੁੜ ਤੋਂ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੀ ਹੈ । ਜੀ ਹਾਂ ਉਸ ਦੀ ਵੈੱਬ ਸੀਰੀਜ਼ ‘ਤਾਲੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਜਿਸ ‘ਚ ਉਸ ਦੀ ਸ਼ਾਨਦਾਰ ਅਦਾਕਾਰੀ ਵੇਖਣ ਨੂੰ ਮਿਲ ਰਹੀ ਹੈ । ਇਸ ਵੈੱਬ ਸੀਰੀਜ਼ ‘ਚ ਅਦਾਕਾਰਾ ਟ੍ਰਾਂਸਜੈਂਡਰ ਦੇ ਕਿਰਦਾਰ ‘ਚ ਦਿਖਾਈ ਦੇਵੇਗੀ ।

By  Shaminder August 7th 2023 06:11 PM

ਸੁਸ਼ਮਿਤਾ ਸੇਨ (Sushmita Sen) ਆਪਣੀ ਦਮਦਾਰ ਅਦਾਕਾਰੀ ਦੇ ਨਾਲ ਮੁੜ ਤੋਂ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੀ ਹੈ । ਜੀ ਹਾਂ ਉਸ ਦੀ ਵੈੱਬ ਸੀਰੀਜ਼ ‘ਤਾਲੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਜਿਸ ‘ਚ ਉਸ ਦੀ ਸ਼ਾਨਦਾਰ ਅਦਾਕਾਰੀ ਵੇਖਣ ਨੂੰ ਮਿਲ ਰਹੀ ਹੈ । ਇਸ ਵੈੱਬ ਸੀਰੀਜ਼ ‘ਚ ਅਦਾਕਾਰਾ ਟ੍ਰਾਂਸਜੈਂਡਰ ਦੇ ਕਿਰਦਾਰ ‘ਚ ਦਿਖਾਈ ਦੇਵੇਗੀ ।ਇਸ ਕਾਰਨ ਉਸ ਨੂੰ ਸਮਾਜ ‘ਚ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਹੋਰ ਪੜ੍ਹੋ :  ਰਵਿੰਦਰ ਗਰੇਵਾਲ ਦੀ ਮਾਂ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

View this post on Instagram

A post shared by Sushmita Sen (@sushmitasen47)


ਪਰ ਉੁਹ ਹਾਲਾਤਾਂ ਅੱਗੇ ਹਾਰ ਨਹੀਂ ਮੰਨਦੀ ਅਤੇ ਸਮਾਜ ਦੇ ਨਾਲ ਲੜਦੀ ਹੈ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੀ ਹੈ ।  

ਸੁਸ਼ਮਿਤਾ ਸੇਨ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

 ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਸ਼ਮਿਤਾ ਸੇਨ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ ।ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮਿਕ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਬੈਠਦੀ ਹੈ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।


ਹਾਲ ਹੀ ‘ਚ ਆਇਆ ਸੀ ਹਾਰਟ ਅਟੈਕ 

ਕੁਝ ਮਹੀਨੇ ਪਹਿਲਾਂ ਅਦਾਕਾਰਾ ਨੂੰ ਹਾਰਟ ਅਟੈਕ ਵੀ ਆਇਆ ਸੀ । ਜਿਸ ਬਾਰੇ ਉਸ ਨੇ ਆਪਣਾ ਇਲਾਜ ਕਰਵਾਉਣ ਤੋਂ ਬਾਅਦ ਖੁਲਾਸਾ ਕੀਤਾ ਸੀ । ਅਦਾਕਾਰਾ ਨੇ ਦੱਸਿਆ ਸੀ ਕਿ ਬੀਮਾਰ ਹੋਣ ਤੋਂ ਬਾਅਦ ਉਹ ਹਸਪਤਾਲ ‘ਚ ਦਾਖਲ ਰਹੀ ਅਤੇ ਹੁਣ ਉਹ ਬਿਲਕੁਲ ਤੰਦਰੁਸਤ ਹੈ । 

View this post on Instagram

A post shared by Sushmita Sen (@sushmitasen47)






Related Post