ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਇਸ ਪੰਜਾਬੀ ਅਦਾਕਾਰਾ ਦਾ ਸਬੰਧ ਹਰਿਆਣਾ ਦੇ ਨਾਲ ਹੈ ।ਪਰ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ । ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ ।

By  Shaminder March 26th 2023 08:00 AM

ਪੰਜਾਬੀ ਸਿਤਾਰਿਆਂ (Punjabi Star) ਦੇ ਬਚਪਨ (Childhood pic)ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਅਦਾਕਾਰਾ ਦੇ ਬਚਪਨ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਖੂਬਸੂਰਤੀ ਦੇ ਨਾਲ-ਨਾਲ ਆਪਣੀ ਕਿਊਟਨੈੱਸ ਦੇ ਜ਼ਰੀਏ ਵੀ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । 


ਹੋਰ ਪੜ੍ਹੋ : ਗਾਇਕ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਹਰਗੁਨਵੀਰ ਕੌਰ ਇੱਕ ਮਹੀਨੇ ਦੀ ਹੋਈ, ਦਾਦਾ ਦਾਦੀ ਨੇ ਮਨਾਇਆ ਜਸ਼ਨ

ਅਦਾਕਾਰਾ ਦਾ ਸਬੰਧ ਹੈ ਹਰਿਆਣਾ ਦੇ ਨਾਲ 

ਇਸ ਪੰਜਾਬੀ ਅਦਾਕਾਰਾ ਦਾ ਸਬੰਧ  ਹਰਿਆਣਾ ਦੇ ਨਾਲ ਹੈ ।ਪਰ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ । ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਹੁਣ ਤਾਂ ਤੁਸੀਂ ਜਾਣ ਹੀ ਗਏ ਹੋਵੋਗੇ ਕਿ ਮੈਂ ਕਿਸਦੀ ਗੱਲ ਕਰ ਰਹੀ ਹਾਂ । ਨਹੀਂ ਸਮਝੇ ਤਾਂ ਮੈਂ ਤੁਹਾਨੂੰ ਦੱਸ ਹੀ ਦਿੰਦੀ ਹਾਂ ।


ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਿੰਮੀ ਚਹਿਲ ਦੀ । ਜਿਸ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।


ਸਿੰਮੀ ਚਹਿਲ ਇੱਕ ਤਸਵੀਰ ‘ਚ ਕਾਫੀ ਕਿਊਟ ਲੱਗ ਰਹੀ ਹੈ ਅਤੇ ਉਹ ਸ਼ਾਇਦ ਆਪਣੀ ਮਾਂ ਦੇ ਨਾਲ ਬੈਠੀ ਹੋਈ ਹੈ । ਜਦੋਂਕਿ ਇੱਕ ਹੋਰ ਤਸਵੀਰ ‘ਚ ਉਸ ਦੇ ਨਾਲ ਇੱਕ ਹੋਰ ਬੱਚੀ ਵੀ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । 

View this post on Instagram

A post shared by ਸਿੰਮੀ ਚਾਹਲ (Simi Chahal) (@simichahal9)


ਸਿੰਮੀ ਚਹਿਲ ਹੁਣ ਤੱਕ ‘ਰੱਬ ਦਾ ਰੇਡੀਓ’, ‘ਭੱਜੋ ਵੀਰੋ ਵੇ’ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੀ ਹੈ ।  




Related Post