ਅਮਰਿੰਦਰ ਗਿੱਲ ਨੇ 'ਚੱਲ ਮੇਰਾ ਪੁੱਤ' ਫ਼ਿਲਮ ਦਾ ਪੋਸਟਰ ਕੀਤਾ ਸਾਂਝਾ

By  Rupinder Kaler June 24th 2019 06:24 PM

ਫ਼ਿਲਮ 'ਲਾਈਏ ਜੇ ਯਾਰੀਆਂ' ਦੀ ਕਾਮਯਾਬੀ ਤੋਂ ਬਾਅਦ ਰਿਦਮ ਬੁਆਏਜ਼ ਐਂਟਰਟੇਨਮੈਂਟ ਇੱਕ ਹੋਰ ਸ਼ਾਹਕਾਰ 'ਚੱਲ ਮੇਰਾ ਪੁੱਤ' ਲੈ ਕੇ ਆ ਰਹੇ ਹਨ । ਇਸ ਫ਼ਿਲਮ ਵਿੱਚ ਅਮਰਿੰਦਰ ਗਿੱਲ ਦੇ ਨਾਲ ਨਾਲ ਪਾਕਿਸਤਾਨੀ ਕਮੇਡੀ ਡਰਾਮਾ ਦੇ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਪੋਸਟਰ ਅਮਰਿੰਦਰ ਗਿੱਲ ਨੇ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ ਹੈ ।

https://www.instagram.com/p/BycsQQ8Fexc/

ਇਸ ਪੋਸਟਰ ਵਿੱਚ ਅਮਰਿੰਦਰ ਗਿੱਲ ਦੇ ਨਾਲ ਪਾਕਿਸਤਾਨੀ ਡਰਾਮਾ ਦੇ ਆਰਟਿਸਟ ਅਕਰਮ ਉਦਾਸ, ਨਾਸਿਰ ਚਿਨੋਟੀ, ਇਫ਼ਤਿਖ਼ਾਰ ਠਾਕੁਰ ਸਮੇਤ ਫ਼ਿਲਮ ਵਿੱਚ ਕੰਮ ਕਰਨ ਵਾਲੇ ਹੋਰ ਕਲਾਕਾਰ ਨਜ਼ਰ ਆ ਰਹੇ ਹਨ। ਅਮਰਿੰਦਰ ਗਿੱਲ ਵੱਲੋਂ ਸ਼ੇਅਰ ਕੀਤੇ ਪੋਸਟਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਰਿਹਾ ਹੈ ।

https://www.instagram.com/p/BzF7UcDoxkS/

ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ 'ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਨੌਤੀ, ਇਫ਼ਤਿਖ਼ਾਰ ਠਾਕੁਰ, ਗੁਰਸ਼ਬਦ ਤੇ ਕਈ ਹੋਰ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਨਜ਼ਰ ਆਉਣਗੇ।

https://www.instagram.com/p/By5LBfwIHzU/

ਇਸ ਫ਼ਿਲਮ ਨੂੰ ਕਾਰਜ ਗਿੱਲ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ਨੂੰ ਜਨਜੋਤ ਸਿੰਘ ਹੀ ਡਾਇਰੈਕਟ ਕਰ ਰਹੇ ਹਨ। ਇਹ ਫ਼ਿਲਮ 26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋ ਜਾਵੇਗੀ।

Related Post