ਲਾਲ ਕਿਲ੍ਹਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦਾਇਰ ਕੀਤੀ ਚਾਰਜਸ਼ੀਟ, ਦੀਪ ਸਿੱਧੂ ਸਮੇਤ ਕਈਆਂ ਦੇ ਨਾਂਅ ਸ਼ਾਮਿਲ

By  Rupinder Kaler May 21st 2021 06:28 PM

ਕਿਸਾਨ ਅੰਦੋਲਨ ਦੇ ਚਲਦੇ ਲਾਲ ਕਿਲ੍ਹਾ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਚਾਰਜਸ਼ੀਟ ਵਿੱਚ ਅਦਾਕਾਰ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਹ ਦੋਸ਼ ਪੱਤਰ ਭਾਰਤੀ ਦੰਡ ਕੋਡ (ਆਈਪੀਸੀ) ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਾਇਰ ਕੀਤਾ ਗਿਆ ਹੈ। 17 ਮਈ ਨੂੰ ਕ੍ਰਾਈਮ ਬ੍ਰਾਂਚ ਐਸਆਈਟੀ ਨੇ ਇਹ ਮੁੱਖ ਚਾਰਜਸ਼ੀਟ ਦਾਖਲ ਕੀਤੀ ਸੀ।

ਹੋਰ ਪੜ੍ਹੋ :

ਰਾਖੀ ਸਾਵੰਤ ਨੇ ਦੁਕਾਨਦਾਰ ਨੂੰ ਸੁਣਾਈਆਂ ਖਰੀਆਂ ਖਰੀਆਂ, ਕਿਹਾ ਕਿਸੇ ਦੇ ਬਾਪ ਦੀ ਨਹੀਂ ਸੜਕ

deep sidhu

ਪੁਲਿਸ ਨੇ ਲਾਲ ਕਿਲ੍ਹੇ ਦੀ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਕਈ ਟੀਮਾਂ ਦਾ ਗਠਨ ਕੀਤਾ ਸੀ। ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ “ਦੇਸ਼ ਵਿਰੋਧੀ ਗਤੀਵਿਧੀ” ਕਰਾਰ ਦਿੱਤਾ ਹੈ। ਫੌਰੈਂਸਿਕ ਮਾਹਿਰਾਂ ਦੀ ਇੱਕ ਟੀਮ ਨੇ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਦਾ ਦੌਰਾ ਕੀਤਾ ਸੀ ਅਤੇ ਸਬੂਤ ਇਕੱਠੇ ਕੀਤੇ ਸਨ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ 26 ਜਨਵਰੀ ਨੂੰ ਕਿਸਾਨ ਯੂਨੀਅਨਾਂ ਵੱਲੋਂ ਟਰੈਕਟਰ ਪਰੇਡ ਦੌਰਾਨ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਅੰਦਰ ਗਏ ਚਲੇ ਗਏ ਸੀ।

Related Post