ਪੰਜਾਬੀ ਫ਼ਿਲਮ 'ਲਾਵਾਂ ਫੇਰੇ' ਦਾ ਨਵਾਂ ਗੀਤ 'ਚੜ੍ਹਦੀ ਜਵਾਨੀ' ਹੋਇਆ ਰਿਲੀਜ਼
Gourav Kochhar
January 30th 2018 07:15 AM
ਪੰਜਾਬੀ ਫ਼ਿਲਮ 'ਲਾਵਾਂ ਫੇਰੇ' ਦਾ ਨਵਾਂ ਗੀਤ 'ਚੜ੍ਹਦੀ ਜਵਾਨੀ' ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਰੌਸ਼ਨ ਪ੍ਰਿੰਸ ਨੇ ਆਵਾਜ਼ ਦਿੱਤੀ ਹੈ। ਦੱਸਣਯੋਗ ਹੈ ਕਿ ਗੀਤ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਰੌਸ਼ਨ ਪ੍ਰਿੰਸ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਗੀਤ 'ਚ ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ।

ਦੱਸਣਯੋਗ ਹੈ ਕਿ ਫਿਲਮ 'ਲਾਵਾਂ ਫੇਰੇ Laavan Phere' 16 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ, ਜਿਸ ਦੀ ਕਹਾਣੀ ਭੁਪਿੰਦਰ ਸਿੰਘ ਨੇ ਲਿਖੀ ਹੈ। ਇਸ ਕਾਮੇਡੀ ਫਿਲਮ 'ਚ ਰੌਸ਼ਨ ਪ੍ਰਿੰਸ Roshan Prince ਤੇ ਰੁਬੀਨਾ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਨਿਸ਼ਾ ਬਾਨੋ, ਬੀ. ਐੱਨ. ਸ਼ਰਮਾ ਸਮੇਤ ਹੋਰ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ।

https://youtu.be/xACFGxE_Qgc