‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਕੀਤਾ ਕੋਰਟ ਮੈਰਿਜ ਦਾ ਖੁਲਾਸਾ, ਯੁਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਕੋਰਟ ਮੈਰਿਜ ਦਾ ਅਣਦੇਖਿਆ ਵੀਡੀਓ

By  Lajwinder kaur January 5th 2022 04:39 PM

ਟੀਵੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਮਾਨਸੀ ਸ਼ਰਮਾ Mansi Sharma  ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ:  'ਦੇਵੋਂ ਕੇ ਦੇਵ ਮਹਾਦੇਵ' ਦੇ ਅਦਾਕਾਰ ਮੋਹਿਤ ਰੈਨਾ ਨੇ ਕਰਵਾਇਆ ਵਿਆਹ, ਸਾਲ ਦੇ ਪਹਿਲੇ ਦਿਨ ਪ੍ਰਸ਼ੰਸਕਾਂ ਨੂੰ ਮਿਲਿਆ ਸਰਪ੍ਰਾਈਜ਼, ਵੇਖੋ ਤਸਵੀਰਾਂ

inside image of mansi sharma and yuvraj hans court marriage

ਇਸ ਵੀਡੀਓ ‘ਚ ਦੋਵਾਂ ਦੀ ਕੋਰਟ ਮੈਰਿਜ ਸਮੇਂ ਦੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਇਹ ਦਿਨ ਯਾਦ ਹੈ 30th ਅਪ੍ਰੈਲ 2017 @yuvrajhansofficial...ਅਤੇ ਉਨ੍ਹਾਂ ਨੇ ਯੁਵਰਾਜ ਹੰਸ ਦੇ ਦੋਸਤਾਂ ਨੂੰ ਵੀ ਟੈੱਗ ਕੀਤਾ ਹੈ......#CourtMarriage #Love #Bond #U n Mee #ThankURabbJiForEverything’। ਵੀਡੀਓ ‘ਚ ਦੇਖ ਸਕਦੇ ਹੋ ਦੋਵੇਂ ਇਕੱਠੇ ਮੈਰਿਜ ਪੇਪਰ ‘ਤੇ ਸਾਈਨ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਮਾਨਸੀ ਨੇ ਯੁਵਰਾਜ ਵੱਲੋਂ ਗਾਏ ਬਾਰੀ ਗੀਤ ਦੇ ਨਾਲ ਅਪਲੋਡ ਕੀਤਾ ਹੈ।

ਹੋਰ ਪੜ੍ਹੋ: ਬਾਲੀਵੁੱਡ ਅਦਾਕਾਰਾ ਕਾਜਲ ਅਗਰਵਾਲ ਬਣਨ ਵਾਲੀ ਹੈ ਮਾਂ, ਪਤੀ ਗੌਤਮ ਕਿਚਲੂ ਨੇ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਗੁੱਡ ਨਿਊਜ਼

mansi sharma with husband yuvraj hans

ਦੱਸ ਦਈਏ ਮਾਨਸੀ ਸ਼ਰਮਾ ਨੇ ਕੋਰਟ ਮੈਰਿਜ ਦੀ ਤਾਰੀਕ 30 ਅਪ੍ਰੈਲ 2017 ਦੱਸੀ ਹੈ। ਜਿਸ ਤੋਂ ਪਤਾ ਚੱਲਦਾ ਹੈ ਦੋਵਾਂ ਨੇ ਵਿਆਹ ਤੋਂ ਪਹਿਲਾਂ ਕੋਰਟ ਮੈਰਿਜ ਕਰਵਾ ਲਈ ਸੀ। ਦੋਵਾਂ ਦਾ ਵਿਆਹ ਸਾਲ 2019 ‘ਚ 21 ਫਰਵਰੀ ‘ਚ ਹੋਇਆ ਸੀ। ਮਾਨਸੀ ਸ਼ਰਮਾ ਕਈ ਨਾਮੀ ਟੀਵੀ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ। ਉਹ ਅਖੀਰਲੀ ਵਾਰ ਛੋਟੀ ਸਰਦਾਰਨੀ ਨਾਮੀ ਟੀਵੀ ਸੀਰੀਅਲ ਚ ਨਜ਼ਰ ਆਈ ਸੀ। ਵਿਆਹ ਅਤੇ ਪੁੱਤਰ ਦੇ ਜਨਮ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਕੁਝ ਸਮੇਂ ਲਈ ਦੂਰੀ ਬਣਾ ਲਈ ਸੀ। ਮਾਨਸੀ ਸ਼ਰਮਾ ਜੋ ਕਿ ਪੰਜਾਬੀ ਫ਼ਿਲਮ ਪਰਿੰਦੇ ‘ਚ ਆਪਣੇ ਲਾਈਫ ਪਾਟਨਰ ਯੁਵਰਾਜ ਹੰਸ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਈ ਨਜ਼ਰ ਆਵੇਗੀ। ਇਹ ਫ਼ਿਲਮ ਬਣ ਕੇ ਤਿਆਰ ਹੈ ਪਰ ਕੋਵਿਡ ਕਰਕੇ ਅਜੇ ਤੱਕ ਰਿਲੀਜ਼ ਨਹੀਂ ਹੋ ਪਾਈ।

 

 

View this post on Instagram

 

A post shared by Mansi Sharma (@mansi_sharma6)

Related Post