ਬਾਲੀਵੁੱਡ ਨੂੰ ਲੱਗਿਆ ਇੱਕ ਹੋਰ ਝਟਕਾ, ਕੋਰੀਓਗ੍ਰਾਫਰ ਸਰੋਜ ਖ਼ਾਨ ਦਾ ਹੋਇਆ ਦਿਹਾਂਤ

By  Rupinder Kaler July 3rd 2020 09:04 AM

ਬਾਲੀਵੁੱਡ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਆ ਰਹੀ ਹੈ, ਹੁਣ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਸਰੋਜ ਖ਼ਾਨ ਨੇ ਸ਼ੁੱਕਰਵਾਰ ਦੇਰ ਰਾਤ 1 ਵਜ ਕੇ 52 ਮਿੰਟ 'ਤੇ ਆਖਰੀ ਸਾਹ ਲਿਆ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ ਜਿਸ ਕਰਕੇ 20 ਜੂਨ ਨੂੰ ਬਾਂਦਰਾ ਸਥਿਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

https://twitter.com/iFaridoon/status/1278847524980178945

ਸਰੋਜ ਖ਼ਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ ਦਿਲ ਦਾ ਦੌਰਾ ਪੈਣ ਕਾਰਨ ਸਰੋਜ ਖ਼ਾਨ ਦੀ ਮੌਤ ਹੋ ਗਈ। ਉਨ੍ਹਾਂ ਦਾ ਜਨਮ 22 ਨਵੰਬਰ, 1948 'ਚ ਹੋਇਆ ਸੀ। ਬਤੌਰ ਬਾਲ ਕਲਾਕਾਰ ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਤਿੰਨ ਸਾਲ ਦੀ ਉਮਰ 'ਚ ਉਨ੍ਹਾਂ ਕੰਮ ਕਰਨਾ ਸ਼ੁਰੂ ਕੀਤਾ ਸੀ।

https://www.instagram.com/p/CCKhX44pk5l/?utm_source=ig_web_copy_link

ਇਸ ਤੋਂ ਬਾਅਦ 50ਵੇਂ ਦਹਾਕੇ 'ਚ ਉਨ੍ਹਾਂ ਕਈ ਬਾਲੀਵੁੱਡ ਫਿਲਮਾਂ 'ਚ ਬਤੌਰ ਬੈਕਗਰਾਊਂਡ ਡਾਂਸਰ ਕੰਮ ਕੀਤਾ। ਬਾਅਦ 'ਚ ਉਨ੍ਹਾਂ ਕੋਰੀਓਗ੍ਰਾਫਰ ਬੀ ਸੋਹਨਲਾਲ ਤੋਂ ਟ੍ਰੇਨਿੰਗ ਲਈ ਅਤੇ 'ਗੀਤਾ ਮੇਰਾ ਨਾਂਅ' ਤੋਂ ਕੋਰੀਓਗ੍ਰਾਫਰ ਦੇ ਤੌਰ 'ਤੇ ਆਪਣਾ ਕਰੀਅਰ ਸ਼ੁਰੂ ਕੀਤਾ।

https://www.instagram.com/p/CCKhMLUg91b/?utm_source=ig_web_copy_link

https://twitter.com/MahhiVeerpal/status/1278855180528709632

Related Post