ਨਾਰੀਅਲ ਪਾਣੀ ਦੇ ਹਨ ਅਣਗਿਣਤ ਫਾਇਦੇ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ

By  Rupinder Kaler June 4th 2021 06:22 PM

ਨਾਰੀਅਲ ਪਾਣੀ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਤੇਜ਼ੀ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰਦੇ ਹਨ। ਇਹ ਸਰੀਰ ਨੂੰ ਅੰਦਰੋਂ ਮਜ਼ਬੂਤ ਬਣਾਉਂਦਾ ਹੈ। ਨਾਰੀਅਲ ਪਾਣੀ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਸੀ, ਫਾਸਫੋਰਸ, ਪੋਟਾਸ਼ੀਅਮ, ਸੋਡੀਅਮ ਅਤੇ ਕਈ ਜ਼ਰੂਰੀ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਉੱਥੇ ਹੀ ਇਸ ਨੂੰ ਦੁੱਧ ਨਾਲੋਂ ਜ਼ਿਆਦਾ ਹੈਲਥੀ ਮੰਨਿਆ ਜਾਂਦਾ ਹੈ। ਇਸ ‘ਚ ਕੋਲੈਸਟ੍ਰੋਲ ਅਤੇ ਚਰਬੀ ਦੀ ਮਾਤਰਾ ਨਾ ਹੋਣ ਕਾਰਨ ਇਸ ਨੂੰ ਦੁੱਧ ਨਾਲੋਂ ਜ਼ਿਆਦਾ ਪੌਸ਼ਟਿਕ ਮੰਨਿਆ ਜਾਂਦਾ ਹੈ।

Coconut Water

ਹੋਰ ਪੜ੍ਹੋ :

ਨੂਰ ਨੇ ਆਪਣੇ ਭਰਾ ਦਾ ਮਨਾਇਆ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਵਾਇਰਲ

fat reduce with coconut water

ਇਸ ਦੇ ਸੇਵਨ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਸੇਵਨ ਨਾਲ ਜ਼ੁਕਾਮ, ਖੰਘ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਦੁਨੀਆ ਭਰ ‘ਚ ਫੈਲੇ ਕੋਰੋਨਾ ਤੋਂ ਬਚਣ ਅਤੇ ਇਮਿਊਨਿਟੀ ਵਧਾਉਣ ਲਈ ਨਾਰੀਅਲ ਪਾਣੀ ਦਾ ਸੇਵਨ ਬੈਸਟ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਨੂੰ ਕੰਟਰੋਲ ਕਰਨ ‘ਚ ਸਹਾਇਤਾ ਮਿਲਦੀ ਹੈ। ਉੱਥੇ ਹੀ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।

Coconut Water

ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਾਰੀਅਲ ਪਾਣੀ ਪੇਟ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦਾ ਹੈ। ਇਸਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਅਤੇ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਉੱਥੇ ਹੀ ਕੋਰੋਨਾ ਕਾਲ ‘ਚ ਇਸ ਦਾ ਸੇਵਨ ਬਹੁਤ ਲਾਭਕਾਰੀ ਹੋਵੇਗਾ। ਕਸਰਤ ਦੇ ਬਾਅਦ ਅਕਸਰ ਸਰੀਰ ‘ਚ ਕਮਜ਼ੋਰੀ ਮਹਿਸੂਸ ਹੁੰਦੀ ਹੈ। ਅਜਿਹੇ ‘ਚ ਨਾਰੀਅਲ ਪਾਣੀ ਪੀਣਾ ਫਾਇਦੇਮੰਦ ਹੁੰਦਾ ਹੈ।

 

Related Post