ਸੁਨੰਦਾ ਸ਼ਰਮਾ ਨੇ ਇਸ ਤਰ੍ਹਾਂ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ, ਵੀਡੀਓ ਹੋ ਰਿਹਾ ਵਾਇਰਲ

By  Shaminder April 3rd 2020 10:27 AM

ਕੋਰੋਨਾ ਵਾਇਰਸ ਦੇ ਕਹਿਰ ਕਾਰਨ ਵਿਦੇਸ਼ਾਂ ‘ਚ ਹੁਣ ਤੱਕ ਲੱਖਾਂ ਦੀ ਗਿਣਤੀ ‘ਚ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਬੀਮਾਰੀ ਨੇ ਹੁਣ ਭਾਰਤ ‘ਚ ਵੀ ਆਪਣੇ ਪੈਰ ਪਸਾਰ ਲਏ ਹਨ । ਜਿਸ ਤੋਂ ਬਾਅਦ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 21 ਦਿਨਾਂ ਦਾ ਬੰਦ ਦਾ ਸੱਦਾ ਦਿੱਤਾ ਗਿਆ ਸੀ । ਇਸ ਲਾਕ ਡਾਊਨ ਨੂੰ ਲੋਕਾਂ ਨਿਭਾ ਰਹੇ ਹਨ ਅਤੇ ਆਪਣੇ ਘਰਾਂ ‘ਚ ਹੀ ਕੈਦ ਹੋ ਕੇ ਰਹਿ ਗਏ ਹਨ,  ਕਿਉਂਕਿ ਇਸ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ।

ਹੋਰ ਵੇਖੋ:ਕੋਰੋਨਾ ਵਾਇਰਸ ਦਾ ਕਹਿਰ : ਜਨਤਾ ਕਰਫਿਊ ਦੌਰਾਨ ਸੁਨੰਦਾ ਸ਼ਰਮਾ ਨੂੰ ਚੁੱਕਣਾ ਪਿਆ ਝਾੜੂ, ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਵੀ ਦੱਸ ਰਹੀ ਖ਼ਾਸ ਗੱਲ, ਵੀਡੀਓ ਕੀਤਾ ਸਾਂਝਾ

https://www.instagram.com/p/B-ZgkYKDX2c/

ਇਸ ਲਈ ਜ਼ਰੂਰੀ ਹੈ ਕਿ ਅਹਿਤਿਆਤ ਰੱਖਿਆ ਜਾਵੇ । ਇਸ ਲਾਕ ਡਾਊਨ ਕਾਰਨ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਗਰੀਬ ਲੋਕਾਂ ਨੂੰ ਰੋਜ਼ੀ ਰੋਟੀ ਦੀ ਚਿੰਤਾ ਸਤਾਉਣ ਲੱਗ ਪਈ ਹੈ । ਅਜਿਹੇ ‘ਚ ਪੰਜਾਬ ‘ਚ ਕਈ ਲੋਕ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਇਨ੍ਹਾਂ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਨੂੰ ਰਾਸ਼ਨ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਜਾ ਰਿਹਾ ਹੈ ।

https://www.instagram.com/p/B-bePjdlEkh/

ਸੁਨੰਦਾ ਸ਼ਰਮਾ ਦਾ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਜ਼ਰੂਰਤਮੰਦ ਲੋਕਾਂ ਦੇ ਘਰ ‘ਚ ਜਾ ਕੇ ਉਨ੍ਹਾਂ ਨੂੰ ਖਾਣਾ ਵੰਡਦੇ ਹੋਏ ਨਜ਼ਰ ਆ ਰਹੇ ਨੇ ਅਤੇ ਖੁਦ ਵੀ ਉਨ੍ਹਾਂ ਨਾਲ ਬੈਠ ਕੇ ਖਾਣਾ ਖਾਂਦੇ ਨਜ਼ਰ ਆਏ । ਸੁਨੰਦਾ ਸ਼ਰਮਾ ਦਾ ਇਹ ਵੀਡੀਓ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਅਤੇ ਉਹ ਇਸ ਵੀਡੀਓ ‘ਤੇ ਲਗਾਤਾਰ ਕਮੈਂਟ ਕਰ ਰਹੇ ਨੇ ਅਤੇ ਸ਼ੇਅਰ ਕਰ ਰਹੇ ਨੇ । ਇਸ ਤੋਂ ਇਲਾਵਾ ਪਾਲੀਵੁੱਡ ਦੇ ਹੋਰ ਕਲਾਕਾਰ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ।

 

Related Post