ਕੋਰੋਨਾ ਵਾਇਰਸ ਦਾ ਕਹਿਰ : ਗਾਇਕ ਅੰਮ੍ਰਿਤ ਮਾਨ ‘ਤੇ ਗਗਨ ਕੋਕਰੀ ਇੰਝ ਕਰ ਰਹੇ ਲੋਕਾਂ ਦੀ ਸੇਵਾ, ਆਪੋ ਆਪਣੇ ਪਿੰਡਾਂ ‘ਚ ਵੰਡ ਰਹੇ ਰਾਸ਼ਨ

By  Shaminder March 30th 2020 10:27 AM

ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜ਼ਿੰਦਗੀਆਂ ਗੁਆ ਚੁੱਕੇ ਹਨ । ਭਾਰਤ ਵਿੱਚ ਵੀ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ । ਜਿਸ ਤੋਂ ਬਾਅਦ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਵੱਲੋਂ ਪਿੰਡ ‘ਚ ਰਾਸ਼ਨ ਵੰਡਿਆ ਜਾ ਰਿਹਾ ਹੈ । ਅੰਮ੍ਰਿਤ ਮਾਨ ਨੇ ਇਸ ਦੀਆਂ ਕੁਝ ਵੀਡੀਓ ਵੀ ਸਾਂਝੀਆਂ ਕੀਤੀਆਂ ਹਨ ।

https://www.instagram.com/p/B-T8DHdha8a/

ਜਿਸ ‘ਚ ਉਨ੍ਹਾਂ ਦੇ ਸਾਥੀ ਰਾਸ਼ਨ ਵੰਡਦੇ ਹੋਏ ਨਜ਼ਰ ਆ ਰਹੇ ਨੇ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅੰਮ੍ਰਿਤ ਮਾਨ ਨੇ ਲਿਖਿਆ ਕਿ “ਮੇਰੇ ਪਿੰਡ ਗੋਨਿਆਣਾ ਦੇ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਰਾਸ਼ਨ ਵੰਡਿਆ ਗਿਆ ।ਹਾਲੇ ਜੋ ਪਰਿਵਾਰ ਰਹਿ ਗਏ ਨੇ, ਉਨ੍ਹਾਂ ਦੇ ਨਾਮ ਨੋਟ ਕੀਤੇ ਗਏ ਅਤੇ ਅਗਲੀ ਜਾਣਕਾਰੀ ਜਲਦ ਦਿੰਦੇ ਹਾਂ।ਜਲਦ ਹੀ ਉਨ੍ਹਾਂ ਦੇ ਘਰਾਂ ‘ਚ ਰਾਸ਼ਨ ‘ਤੇ ਸਮਾਨ ਮੁਹੱਈਆ ਕਰਾਵਾਂਗੇ। ਮਿਲ ਕੇ ਇਸ ਮੁਸੀਬਤ ਦੀ ਘੜੀ ‘ਚ ਲੜਾਂਗੇ”।

https://www.instagram.com/p/B-R2Ur6lBbm/

ਗਗਨ ਕੋਕਰੀ ਵੀ ਆਪਣੇ ਪਿੰਡ ਕੋਕਰੀ ਕਲਾਂ ‘ਚ ਸਮਾਨ ਵੰਡਦੇ ਹੋਏ ਨਜ਼ਰ ਆਏ ।ਉੱਧਰ ਗਾਇਕ ਨਿੰਜਾ ਵੀ ਮੁਸੀਬਤ ਦੀ ਇਸ ਘੜੀ ‘ਚ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਲੋੜਵੰਦ ਲੋਕਾਂ ਤੱਕ ਰਾਸ਼ਨ ਅਤੇ ਹੋਰ ਸਮਾਨ ਪਹੁੰਚਾਉਣ ‘ਚ ਪੁਲਿਸ ਵਾਲਿਆਂ ਦੀ ਮਦਦ ਕਰਦੇ ਨਜ਼ਰ ਆਏ ।

https://www.instagram.com/p/B-U5U1WDQZj/

ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਇੱਕ ਦੂਜੇ ਦਾ ਸਾਥ ਦੇਣ ਦੀ ਅਪੀਲ ਕੀਤੀ ।

Related Post