ਕ੍ਰਿਕਟਰ ਡੇਵਿਡ ਵਾਰਨਰ ਨੇ ਖੂਬਸੂਰਤ ਤਸਵੀਰ ਸ਼ੇਅਰ ਕਰ ਫੈਨਜ਼ ਨੂੰ ਦਿੱਤੀ ਗਣੇਸ਼ ਚਤੁਰਥੀ ਦੀ ਵਧਾਈ

By  Pushp Raj August 31st 2022 01:15 PM -- Updated: August 31st 2022 01:53 PM

David Warner greeting his fans on Ganesh Chaturthi: ਅੱਜ ਦੇਸ਼ ਭਰ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਬਾਲੀਵੁੱਡ ਸੈਲੇਬਸ ਨੇ ਆਪਣੇ ਫੈਨਜ਼ ਨੂੰ ਗਣੇਸ਼ ਚਤੁੱਰਥੀ ਦੇ ਖ਼ਾਸ ਮੌਕੇ ਵਧਾਈ ਦਿੱਤੀ। ਇਸ ਮੌਕੇ 'ਤੇ ਅਸਟ੍ਰੇਲੀਆ ਦੇ ਮਸ਼ਹੂਰ ਕ੍ਰਿਕਟਰ ਡੇਵਿਡ ਵਾਰਨਰ ਨੇ ਵੀ ਬੇਹੱਦ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

Image Source: Instagram

ਜਿਥੇ ਇੱਕ ਪਾਸੇ ਭਾਰਤ ਵਿੱਚ ਲੋਕ ਧੂਮਧਾਮ ਨਾਲ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾ ਰਹੇ ਹਨ ਤੇ ਭਗਵਾਨ ਗਣੇਸ਼ ਦੀ ਪੂਜਾ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਵਿਦੇਸ਼ੀ ਕ੍ਰਿਕਟਰ ਵੀ ਇਸ ਤਿਉਹਾਰ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆ ਰਹੇ ਹਨ।

ਗਣੇਸ਼ ਚਤੁਰਥੀ ਦੇ ਇਸ ਖ਼ਾਸ ਮੌਕੇ ਉੱਤੇ ਅਸਟ੍ਰੇਲੀਆ ਦੇ ਮਸ਼ਹੂਰ ਕ੍ਰਿਕਟਰ ਡੇਵਿਡ ਵਾਰਨਰ ਨੇ ਵੀ ਬੇਹੱਦ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਡੇਵਿਡ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ।

Image Source: Instagram

ਇਸ ਤਸਵੀਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਡੇਵਿਡ ਵਾਰਨਰ ਭਗਵਾਨ ਗਣੇਸ਼ ਦੀ ਖੂਬਸੂਰਤ ਤਸਵੀਰ ਅੱਗੇ ਹੱਥ ਜੋੜ ਕੇ ਖੜੇ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਵਿੱਚ ਡੇਵਿਡ ਹੱਥ ਜੋੜ ਕੇ ਅਰਦਾਸ ਕਰਦੇ ਹੋਏ ਨਜ਼ਰ ਆ ਰਹੇ ਹਨ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਡੇਵਿਡ ਨੇ ਆਪਣੇ ਫੈਨਜ਼ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਡੇਵਿਡ ਵਾਰਨਰ ਨੇ ਆਪਣੀ ਪੋਸਟ ਵਿੱਚ ਲਿਖਿਆ, " ਮੇਰੇ ਸਾਰੇ ਦੋਸਤਾਂ ਨੂੰ, ਗਣੇਸ਼ ਚਤੁਰਥੀ ਦੀਆਂ ਮੁਬਾਰਕਾਂ। ਤੁਹਾਡੇ ਲਈ ਬਹੁਤ ਸਾਰੀਆਂ ਖੁਸ਼ੀਆਂ ਅਤੇ ਸੁੱਖ ਦੀ ਅਰਦਾਸ ਕਰਦਾ ਹਾਂ! #friends #family #mates"

Image Source: Instagram

ਹੋਰ ਪੜ੍ਹੋ : ਗ੍ਰਿਫ਼ਤਾਰੀ ਮਗਰੋਂ ਅਚਾਨਕ ਵਿਗੜੀ ਕੇਆਰਕੇ ਦੀ ਤਬੀਅਤ, ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਦਾਖਲ

ਫੈਨਜ਼ ਡੇਵਿਡ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ। ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਭਾਰਤੀ ਸੱਭਿਆਚਾਰ ਤੇ ਤਿਉਹਾਰਾਂ ਪ੍ਰਤੀ ਡੇਵਿਡ ਦੇ ਸਤਿਕਾਰ ਕਰਨ 'ਤੇ ਉਨ੍ਹਾਂ ਦੀ ਤਾਰੀਫ ਕੀਤੀ। ਕਈ ਫੈਨਜ਼ ਨੇ ਡੇਵਿਡ ਦੀ ਪੋਸਟ 'ਤੇ ਕਮੈਂਟ ਕਰ ਉਨ੍ਹਾਂ ਨੂੰ ਗਣੇਸ਼ ਚਤੁਰਥੀ ਦੀਆਂ ਮੁਬਾਰਕਾਂ ਦਿੱਤੀਆਂ।

 

View this post on Instagram

 

A post shared by David Warner (@davidwarner31)

Related Post