ਕੜ੍ਹੀ ਪੱਤਾ ਸਿਰਫ਼ ਭੋਜਨ ਦਾ ਸਵਾਦ ਹੀ ਨਹੀਂ ਵਧਾਉਂਦਾ, ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

By  Rupinder Kaler December 22nd 2020 04:32 PM

ਕੜ੍ਹੀ ਪੱਤਾ ਸਿਰਫ਼ ਤੁਹਾਡੇ ਭੋਜਨ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਇਸ ਦੇ ਹੋਰ ਵੀ ਕਈ ਫ਼ਾਇਦੇ ਹਨ। ਕੜ੍ਹੀ ਪੱਤੇ ਤੁਹਾਡੀ ਚਮੜੀ, ਤੁਹਾਡੇ ਵਾਲਾਂ ਅਤੇ ਤੁਹਾਡੇ ਪੂਰੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਕੜ੍ਹੀ ਪੱਤੇ ਵਿਚ ਆਇਰਨ, ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਹੋਰ ਬਹੁਤ ਸਾਰੇ ਵਿਟਾਮਿਨ ਹੁੰਦੇ ਹਨ ਜੋ ਸਰੀਰ ਨੂੰ ਅਨੀਮੀਆ, ਹਾਈ ਬੀਪੀ, ਸ਼ੂਗਰ ਵਰਗੀਆਂ ਬੀਮਾਰੀਆਂ ਤੋਂ ਬਚਾ ਸਕਦੇ ਹਨ। ਜੇ ਤੁਸੀਂ ਕੜ੍ਹੀ ਪੱਤੇ ਦਾ ਸੇਵਨ ਖ਼ਾਲੀ ਪੇਟ ਕਰਦੇ ਹੋ ਤਾਂ ਤੁਹਾਡੇ ਸਰੀਰ ਨੂੰ ਲਾਭ ਹੋਵੇਗਾ।

ਹੋਰ ਪੜ੍ਹੋ :

ਠੰਢ ਦੇ ਮੌਸਮ ਵਿੱਚ ਵਾਲ ਝੜਨ ਤੇ ਡੈਂਡਰਫ਼ ਦੀ ਸਮੱਸਿਆ ਤੋਂ ਇਸ ਤਰ੍ਹਾਂ ਪਾਓ ਛੁਟਕਾਰਾ

ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ, ਬਜ਼ੁਰਗ ਕਿਸਾਨ ਅਨੋਖੇ ਤਰੀਕੇ ਨਾਲ ਜਤਾ ਰਿਹਾ ਵਿਰੋਧ

curry-leaf

ਕੜ੍ਹੀ ਪੱਤੇ ਦੀ ਵਰਤੋਂ ਕਰਨ ਨਾਲ ਤੁਹਾਡਾ ਭਾਰ ਕੰਟਰੋਲ ਵਿਚ ਰਹਿੰਦਾ ਹੈ ਅਤੇ ਤੁਹਾਡਾ ਭਾਰ ਨਹੀਂ ਵਧਦਾ। ਇਹ ਤੁਹਾਡੇ ਕੈਲੇਸਟੋਰਲ ਨੂੰ ਵੀ ਕੰਟਰੋਲ ਵਿਚ ਰਖਦਾ ਹੈ। ਕੜ੍ਹੀ ਪੱਤੇ ਤੁਹਾਡੇ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਕਰਦੇ ਹਨ, ਇਸ ਵਿਚ ਆਇਰਨ ਅਤੇ ਫ਼ੋਲਿਕ ਐਸਿਡ ਦੀ ਬਹੁਤ ਮਾਤਰਾ ਹੁੰਦੀ ਹੈ। ਜੇ ਤੁਸੀਂ ਖ਼ਾਲੀ ਪੇਟ ਕੜ੍ਹੀ ਪੱਤੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਣ ਸ਼ਕਤੀ ਵਧਦੀ ਹੈ।

curry-leaf

 

ਇੰਨਾ ਹੀ ਨਹੀਂ ਕੜ੍ਹੀ ਪੱਤੇ ਖਾਣ ਨਾਲ ਤੁਹਾਨੂੰ ਕਬਜ਼ ਤੋਂ ਵੀ ਰਾਹਤ ਮਿਲਦੀ ਹੈ। ਕੜ੍ਹੀ ਪੱਤਾ ਤੁਹਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਵਿਚ ਮੌਜੂਦ ਐਂਟੀ ਆਕਸੀਡੈਂਟਸ ਤੁਹਾਨੂੰ ਇਨ੍ਹਾਂ ਬੀਮਾਰੀਆਂ ਤੋਂ ਦੂਰ ਰਖਦੇ ਹਨ। ਇਹ ਤੁਹਾਡੇ ਕੈਲੈਸਟਰੋਲ ਨੂੰ ਵੀ ਕੰਟਰੋਲ ਵਿਚ ਰਖਦਾ ਹੈ। ਜੇ ਤੁਸੀਂ ਕੜ੍ਹੀ ਪੱਤੇ ਨੂੰ ਪੀਸ ਕੇ ਇਸ ਵਿਚ ਸ਼ਹਿਦ ਮਿਲਾ ਕੇ ਖਾਉਗੇ ਤਾਂ ਤੁਹਾਨੂੰ ਕਫ਼ ਤੋਂ ਰਾਹਤ ਮਿਲੇਗੀ ਅਤੇ ਖੰਘ ਤੁਹਾਡੇ ਆਸ-ਪਾਸ ਵੀ ਨਹੀਂ ਫਟਕੇਗੀ।

curry-leaf

ਜੇ ਤੁਸੀਂ ਲੰਮੇ ਸਮੇਂ ਤੋਂ ਚਮੜੀ ਦੀ ਸਮੱਸਿਆ ਨਾਲ ਜੂਝ ਰਹੇ ਹੋ ਜਾਂ ਤੁਹਾਡੇ ਚਿਹਰੇ 'ਤੇ ਕਿਲ ਛਾਈਆਂ ਹਨ ਤਾਂ ਤੁਹਾਨੂੰ ਹਰ ਰੋਜ਼ ਕੜ੍ਹੀ ਪੱਤੇ ਚਬਾਉਣ ਚਾਹੀਦੇ ਹਨ ਅਤੇ ਇਸ ਦਾ ਪੇਸਟ ਬਣਾ ਕੇ ਅਪਣੇ ਚਿਹਰੇ 'ਤੇ ਲਗਾਉ।

Related Post