ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਸੀਤਾਫਲ

By  Rupinder Kaler March 9th 2021 04:54 PM -- Updated: March 9th 2021 04:58 PM

ਸੀਤਾਫਲ ’ਚ ਵਿਟਾਮਿਨ ਏ, ਸੀ, ਫ਼ਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਐਂਟੀ-ਆਕਸੀਡੈਂਟਜ਼, ਵਰਗੇ ਤੱਤ ਹੁੰਦੇ ਹਨ । ਇਹਨਾਂ ਤੱਤਾਂ ਕਰਕੇ ਇਹ ਖ਼ੂਨ ਦੀ ਘਾਟ ਪੂਰੀ ਕਰਦਾ ਹੈ । ਇਸ ਤੋਂ ਇਲਾਵਾ ਕੈਲੇਸਟਰੋਲ ਨੂੰ ਵੀ ਕੰਟਰੋਲ ’ਚ ਰੱਖਦਾ ਹੈ, ਜਿਸ ਕਰਕੇ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ।

custard-apple

ਹੋਰ ਪੜ੍ਹੋ :

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਨਵਾਂ ਐਪੀਸੋਡ

custard-apple

ਇਸ ਤੋਂ ਇਲਾਵਾ ਗਰਭ ਅਵਸਥਾ ’ਚ ਇਸ ਦੀ ਵਰਤੋਂ ਕਰਨ ਨਾਲ ਬੱਚੇ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਬਿਹਤਰ ਤਰੀਕੇ ਨਾਲ ਹੁੰਦਾ ਹੈ। ਇਸ ਦੀ ਵਰਤੋਂ ਨਾਲ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਨਾਲ ਹੀ ਘੱਟ ਬੀ.ਪੀ. ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ’ਚ ਵੀ ਮਦਦ ਮਿਲਦੀ ਹੈ।

ਆਇਰਨ ਨਾਲ ਭਰਪੂਰ ਇਸ ਫੱਲ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ ’ਚ ਅਮੀਨੀਆ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਅਪਣੀ ਰੋਜ਼ ਦੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਥਕਾਵਟ, ਕਮਜ਼ੋਰੀ ਅਤੇ ਸੁਸਤੀ ਤੋਂ ਵੀ ਰਾਹਤ ਮਿਲਦੀ ਹੈ।

(adsbygoogle = window.adsbygoogle || []).push({});

Related Post