ਗੁਰੂ ਪੁਰਬ ਦੇ ਮੌਕੇ ‘ਤੇ ਅਦਾਕਾਰ ਦਰਸ਼ਨ ਔਲਖ ਨੇ ਵੀਡੀਓ ਸਾਂਝਾ ਕਰਦੇ ਹੋਏ ਗੁਰੂ ਰਾਮਦਾਸ ਜੀ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ

By  Shaminder August 21st 2020 09:53 AM

ਗੁਰੂ ਰਾਮਦਾਸ ਜੀ ਦਾ ਅੱਜ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਵੱਖ ਵੱਖ ਥਾਵਾਂ ‘ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਅੱਜ ਦੇ ਹੀ ਦਿਨ ਸ੍ਰੀ ਗੁਰੂ ਰਾਮਦਾਸ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੂੰ ਗੁਰੂ ਥਾਪਿਆ ਸੀ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੂ ਸਾਹਿਬ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਹਜ਼ੂਰੀ ‘ਚ ਮੱਥਾ ਟੇਕਿਆ ਹੈ।

https://www.instagram.com/p/CEIiJArpJeX/

ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਅਦਾਕਾਰ ਅਤੇ ਫ਼ਿਲਮਕਾਰ ਦਰਸ਼ਨ ਔਲਖ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਗੁਰੂ ਸਾਹਿਬ ਨੂੰ ਯਾਦ ਕੀਤਾ ਹੈ ।ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰਾਂ ਨੇ ਵੀ ਗੁਰੂ ਸਾਹਿਬ ਨੂੰ ਯਾਦ ਕਰਦੇ ਹੋਏ ਸ਼ੀਸ਼ ਨਿਵਾਇਆ ਹੈ ।

https://www.instagram.com/p/CEA_GZTpXLh/

ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

Related Post