ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਨੂੰ ਮਿਲੀ ਜਮਾਨਤ

By  Rupinder Kaler April 17th 2021 12:20 PM

ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫਤਾਰ ਅਦਾਕਾਰ ਦੀਪ ਸਿੱਧੂ ਨੂੰ ਮਾਣਯੋਗ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ । ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ । ਸਿੱਧੂ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।

ਹੋਰ ਪੜ੍ਹੋ :

ਅਦਾਕਾਰਾ ਸਾਰਾ ਅਲੀ ਖ਼ਾਨ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ‘ਲੱਗਦਾ ਹੈ ਮੁੜ ਤੋਂ ਘਰ ‘ਚ ਹੀ ਰਹਿਣਾ ਪਵੇਗਾ’

deep sidhu

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਬਣਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।

Deep Sidhu. (ANI Photo)

ਜਦੋਂ ਕਿ ਦਿੱਲੀ ਪੁਲਿਸ ਵਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਤਿਰੰਗੇ ਦਾ ਅਪਮਾਨ ਕਰਨ ਦੇ ਉਦੇਸ਼ ਨਾਲ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਗ਼ੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਇਕੱਠਾ ਕਰਨ ਵਿਚ ਸਿੱਧੂ ਦੀ ਮੁੱਖ ਭੂਮਿਕਾ ਸੀ।

Related Post