ਦੀਪ ਸਿੱਧੂ ਨੇ ਕੀਤਾ ਵੱਡਾ ਖੁਲਾਸਾ, ਕਿਹਾ ‘ਕੋਈ ਮੈਨੂੰ ਜਾਨ ਤੋਂ ਮਾਰਨ ਦੀ ਕਰ ਰਿਹਾ ਹੈ ਕੋਸ਼ਿਸ਼’
Rupinder Kaler
June 15th 2021 01:14 PM
ਅਦਾਕਾਰ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਤੇ ਵੱਡਾ ਖੁਲਾਸਾ ਕੀਤਾ ਹੈ । ਉਹਨਾਂ ਨੇ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ । ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦੀਪ ਸਿੱਧੂ ਨੂੰ ਕਿਹਾ ਕਿ ਕਿਸੇ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ, ਜਿਸ ਕਰਕੇ ਮੇਰੀ ਹਾਲਤ ਠੀਕ ਨਹੀਂ ਹੈ।

ਹੋਰ ਪੜ੍ਹੋ :

ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਦੂਜੇ ਪਾਸੇ ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਹੁਣ ਮੇਰੇ ਪਰਿਵਾਰ ਨੂੰ ਵੀ ਮੇਰੀ ਸੁਰੱਖਿਆ ਨੂੰ ਲੈ ਕੇ ਫਿਕਰ ਪਈ ਹੋਈ ਹੈ ।

ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ। ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ।