ਦੀਪਿਕਾ ਪਾਦੁਕੋਣ ਦੇ ਪਿਤਾ ਪ੍ਰਕਾਸ਼ ਪਾਦੂਕੋਣ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗਟਿਵ
Rupinder Kaler
May 13th 2021 06:53 PM --
Updated:
May 13th 2021 06:54 PM
ਦੀਪਿਕਾ ਪਾਦੁਕੋਣ ਦੇ ਪਿਤਾ ਪ੍ਰਕਾਸ਼ ਪਾਦੂਕੋਣ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ । ਉਹਨਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਦੀਪਿਕਾ ਪਾਦੁਕੋਣ ਦੇ ਪਿਤਾ ਪ੍ਰਕਾਸ਼ ਪਦੁਕੋਣ, ਮਾਂ ਉਜਲਾ ਪਾਦੂਕੋਣ ਅਤੇ ਭੈਣ ਅਨੀਸ਼ਾ ਪਾਦੂਕੋਣ ਨੂੰ ਕੋਰੋਨਾ ਹੋ ਗਿਆ ਸੀ । ਇਸ ਤੋਂ ਬਾਅਦ ਉਸ ਦੇ ਪਿਤਾ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।