ਕਿਸੇ ਔਸ਼ਧੀ ਤੋਂ ਘੱਟ ਨਹੀਂ ਦੇਸੀ ਘਿਓ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ

By  Rupinder Kaler November 8th 2021 05:57 PM

ਦੇਸੀ ਘਿਓ (Desi ghee benefits) ਵਿਚ ਮੌਜੂਦ ਕੰਜੁਗੇਟਿਡ ਲਿਨੋਲਿਕ ਐਸਿਡ ਤੁਹਾਨੂੰ ਭਾਰ ਘਟਾਉਣ ਵਿਚ ਮਦਦ ਕਰਦਾ ਹੈ। ਘਿਓ ਵਿੱਚ ਵਿਟਾਮਿਨ ਏ, ਡੀ, ਕੈਲਸ਼ੀਅਮ, ਫਾਸਫੋਰਸ, ਖਣਿਜ ਅਤੇ ਪੋਟਾਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਲਈ ਸਵੇਰ ਦੇ ਨਾਸ਼ਤੇ 'ਚ ਤੁਸੀਂ ਕਿਸੇ ਵੀ ਚੀਜ਼ ਨਾਲ ਇਕ ਚਮਚ ਘਿਓ ਦੀ ਵਰਤੋਂ ਕਰ ਸਕਦੇ ਹੋ। ਇਹ ਕਈ ਤਰੀਕਿਆਂ ਨਾਲ ਤੁਹਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਸੁਧਾਰਨ ਵਿੱਚ ਮਦਦ ਕਰੇਗਾ। ਦੇਸੀ ਘਿਓ (Desi ghee benefits)  ਖਾਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਘੱਟ ਹੋਣ ਲੱਗਦੀ ਹੈ। ਘਿਓ ਵਿੱਚ ਵਿਟਾਮਿਨ ਕੇ-2 ਹੁੰਦਾ ਹੈ।

ਹੋਰ ਪੜ੍ਹੋ :

ਕੈਂਸਰ ਦੇ ਮਾੜੇ ਦਿਨਾਂ ਨੂੰ ਯਾਦ ਕਰਕੇ ਭਾਵੁਕ ਹੋਈ ਮਨੀਸ਼ਾ ਕੋਇਰਾਲਾ, ਇਲਾਜ਼ ਦੌਰਾਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਜੋ ਸਰੀਰ ਨੂੰ ਕੈਲਸ਼ੀਅਮ ਪਹੁੰਚਾਉਣ ਦਾ ਕੰਮ ਕਰਦਾ ਹੈ। ਇਸ ਲਈ ਇਹ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇੰਨਾ ਹੀ ਨਹੀਂ, ਘਿਓ (Desi ghee benefits)  ਵਾਲਾਂ ਅਤੇ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਘਿਓ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਦੇ ਸੇਵਨ ਨਾਲ ਸਰੀਰ 'ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ ਨਾਲ ਹੀ ਘਿਓ ਖਾਣ ਨਾਲ ਤੁਹਾਡੀ ਮਾਨਸਿਕ ਸਿਹਤ ਵੀ ਠੀਕ ਰਹਿੰਦੀ ਹੈ ।

inside photo of desi ghee

ਦੇਸੀ ਘਿਓ ਖਾਣ ਨਾਲ ਤੁਹਾਡਾ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਾਸ਼ਤ ਵਧਦੀ ਹੈ। ਇੰਨਾ ਹੀ ਨਹੀਂ, ਘਿਓ ਖਾਣ ਨਾਲ ਸਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਘਿਓ ਖਾਣ ਨਾਲ ਤੁਸੀਂ ਕਬਜ਼ ਅਤੇ ਪਾਚਨ ਸਮੇਤ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਰੱਖਣ 'ਚ ਸਫਲ ਹੋ ਸਕਦੇ ਹੋ। ਦੇਸੀ ਘਿਓ ਵਿਟਾਮਿਨ ਏ, ਡੀ, ਈ ਅਤੇ ਕੇ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੰਤੜੀਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ।

Related Post