ਕਿਸਾਨਾਂ ਦਾ ਦਰਦ ਦੇਖ ਕੇ ਰੋ ਪਏ ਧਰਮਿੰਦਰ, ਟਵਿੱਟਰ ’ਤੇ ਕਿਸਾਨਾਂ ਦੇ ਸਮਰਥਨ ’ਚ ਆਵਾਜ਼ ਕੀਤੀ ਬੁਲੰਦ

By  Rupinder Kaler December 11th 2020 02:20 PM

ਅਦਾਕਾਰ ਧਰਮਿੰਦਰ ਨੇ ਇਕ ਵਾਰ ਫਿਰ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਬੁਲੰਦ ਕੀਤੀ ਹੈ । ਉਹਨਾਂ ਨੇ ਆਪਣੇ ਟਵਿੱਟਰ ਤੋਂ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ। ਧਰਮਿੰਦਰ ਨੇ ਟਵੀਟ ਕਰਦੇ ਹੋਏ ਲਿਖਿਆ ਹੈ ‘ਮੈਂ ਆਪਣੇ ਕਿਸਾਨ ਭਰਾਵਾਂ ਦਾ ਦੁੱਖ ਵੇਖ ਕੇ ਬਹੁਤ ਦੁਖੀ ਹਾਂ। ਸਰਕਾਰ ਨੂੰ ਕਿਸਾਨਾਂ ਦਾ ਮਸਲਾ ਜਲਦੀ ਹੱਲ ਕਰਨਾ ਚਾਹੀਦਾ ਹੈ’।

dharmendra

ਹੋਰ ਪੜ੍ਹੋ :

ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਕੰਗਨਾ ਰਨੌਤ, ਦਿਲਜੀਤ ਤੇ ਪ੍ਰਿਯੰਕਾ ਚੋਪੜਾ ਨੂੰ ਟੈਗ ਕਰਕੇ ਕੀਤਾ ਇਹ ਟਵੀਟ

ਵਿਰਾਟ ਕੋਹਲੀ ਨੇ ਮੈਰਿਜ ਐਨੀਵਰਸਰੀ ‘ਤੇ ਅਨੁਸ਼ਕਾ ਸ਼ਰਮਾ ਦੇ ਲਈ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਸ਼ੇਅਰ ਕੀਤੀ ਵਿਆਹ ਦੀ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਵੀ ਧਰਮਿੰਦਰ ਟਵਿੱਟਰ ਤੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਹਨ । ਭਾਵੇਂ ਉਹਨਾਂ ਨੇ ਬਾਅਦ ਵਿਚ ਇਹ ਟਵੀਟ ਮਿਟਾ ਦਿੱਤਾ ਗਿਆ ਸੀ, ਜਿਸ 'ਤੇ ਧਰਮਿੰਦਰ ਨੂੰ ਟਰੋਲ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਸੰਨੀ ਦਿਓਲ ਨੇ ਵੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਸੀ ।

dharmendra

ਸੰਨੀ ਨੇ ਕਿਸਾਨਾਂ ਤੇ ਸਰਕਾਰ ਦੀ ਗੱਲ ਕਰਦੇ ਹੋਏ ਇਸ ਨੂੰ ਮਸਲੇ ਨੂੰ ਛੇਤੀ ਹੱਲ ਕਰਨ ਦੀ ਅਪੀਲ ਕੀਤੀ ਸੀ । ਕੁਝ ਲੋਕ ਸੰਨੀ ਦਿਓਲ ਨੂੰ ਟਰੋਲ ਵੀ ਕਰ ਰਹੇ ਹਨ ਕਿਉਂਕਿ ਉਹਨਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਨੇ ਸੰਨੀ ਨੂੰ ਗੁਰਦਾਸਪੁਰ ਤੋਂ ਜਿਤਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ਤੇ ਉਹ ਹੁਣ ਪੰਜਾਬ ਦੇ ਮਸਲੇ ਹੱਲ ਕਰਵਾਉਣ ਵਿੱਚ ਅਸਫ਼ਲ ਰਿਹਾ ਹੈ ।

Related Post