ਪਿਆਰ ਦਾ ਦੀਦਾਰ ਹੁੰਦਾ ਪ੍ਰਭ ਗਿੱਲ ਦਾ ‘ਦਿਲ ਦੀਆਂ ਗੱਲਾਂ’ ਫ਼ਿਲਮ ‘ਚ ਗਾਇਆ ਗਾਣਾ ਸੁਣ ਕੇ, ਦੇਖੋ ਵੀਡੀਓ

By  Lajwinder kaur April 29th 2019 11:08 AM -- Updated: April 29th 2019 11:09 AM

ਪਰਮੀਸ਼ ਵਰਮਾ ਦੀ ਫ਼ਿਲਮ ‘ਦਿਲ ਦੀਆਂ ਗੱਲਾਂ’ ਜਿਸ ਨੂੰ ਲੈ ਕੇ ਉਹ ਪੱਬਾਂ ਭਾਰ ਹੋਏ ਪਏ ਹਨ। ਪਰਮੀਸ਼ ਵਰਮਾ ਦੀ ਇਹ ਫ਼ਿਲਮ ਉਨ੍ਹਾਂ ਦੇ ਦਿਲ ਦੇ ਬਹੁਤ ਹੀ ਕਰੀਬ ਹੈ। ਇਸ ਫ਼ਿਲਮ ‘ਚ ਉਹ ਲਾਡੀ ਨਾਮ ਦੇ ਅੰਤਰਰਾਸ਼ਟਰੀ ਵਿਦਿਆਰਥੀ ਦਾ ਕਿਰਦਾਰ ਨਿਭਾ ਰਹੇ ਹਨ। ਇਹ ਫ਼ਿਲਮ ਲਵ ਸਟੋਰੀ ਹੈ ਤੇ ਹਾਲ ਹੀ ਚ ਫ਼ਿਲਮ ਦਾ ਖੂਬਸੂਰਤ ਟਰੇਲਰ ਦਰਸ਼ਕਾਂ ਦੇ ਰੁਬਰੂ ਹੋਇਆ ਹੈ ਤੇ ਟਰੇਲਰ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਤੋਂ ਇਲਾਵਾ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ।

View this post on Instagram

 

#TeriyanDeedan Out Now Link in Bio ? Please Watch and Comment your Feedback thank you #PrabhGill veere for your Vocals and #MandeepMavi for these Amazing Lyrics

A post shared by Parmish Verma (@parmishverma) on Apr 28, 2019 at 12:56am PDT

ਹੋਰ ਵੇਖੋ:ਜ਼ਿੰਦਗੀ ਦੀਆਂ ਸੱਚਾਈਆਂ ਨੂੰ ਸ਼ੀਸ਼ਾ ਦਿਖਾ ਰਿਹਾ ਹੈ ਕਰਨ ਔਜਲਾ ਦਾ ਨਵਾਂ ਗੀਤ ‘ਫ਼ੈਕਟਸ’, ਦੇਖੋ ਵੀਡੀਓ

ਇਸ ਵਾਰ ਜੋ ਗਾਣਾ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਹੈ ਉਸ ਨੂੰ ਆਵਾਜ਼ ਦਿੱਤੀ ਹੈ ਰੋਮਾਂਟਿਕ ਗੀਤਾਂ ਦੇ ਬਾਦਸ਼ਾਹ ਪ੍ਰਭ ਗਿੱਲ ਨੇ। ਪ੍ਰਭ ਗਿੱਲ ਆਪਣੀ ਰੋਮਾਂਟਿਕ ਤੇ ਮਿੱਠੀ ਆਵਾਜ਼ ਦੇ ਲਈ ਜਾਣੇ ਜਾਂਦੇ ਹਨ। ਉਹ ਪੰਜਾਬੀ ਇੰਡਸਟਰੀ ਨੂੰ ਕਈ ਬਿਹਤਰੀਨ ਗੀਤ ਦੇ ਚੁੱਕੇ ਹਨ। ਇਸ ਵਾਰ ਉਨ੍ਹਾਂ ਨੇ ਪਰਮੀਸ਼ ਵਰਮਾ ਦੀ ਫ਼ਿਲਮ ਲਈ ‘ਤੇਰੀਆਂ ਦੀਦਾਂ’ ਗੀਤ ਗਾਇਆ ਹੈ। ਜਿਸ ਨੂੰ ਉਨ੍ਹਾਂ ਨੇ ਬਾਕਮਾਲ ਗਾਇਆ ਹੈ। ਇਸ ਗੀਤ ਨੂੰ ਪਰਮੀਸ਼ ਵਰਮਾ ਤੇ ਫ਼ਿਲਮ ਦੀ ਨਾਇਕਾ ਵਾਮਿਕਾ ਗੱਬੀ ਉੱਤੇ ਫਿਲਮਾਇਆ ਗਿਆ ਹੈ। ਗੀਤ ਰੋਮਾਂਟਿਕ ਜੌਨਰ ਦਾ ਹੈ ਤੇ ਇਸ ਗੀਤ ਦੇ ਬੋਲ ਮਨਦੀਪ ਮਾਵੀ ਦੀ ਕਲਮ ਚੋ ਨਿਕਲੇ ਹਨ। ਜੇ ਗੱਲ ਕਰੀਏ ਮਿਊਜ਼ਿਕ ਦੀ ਤਾਂ ਉਸ ਨੂੰ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਇਸ ਗੀਤ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਦੇ ਚੱਲਦੇ ‘ਤੇਰੀਆਂ ਦੀਦਾਂ’ ਟਰੈਂਡਿੰਗ ‘ਚ ਛਾਇਆ ਹੋਇਆ ਹੈ।

ਫ਼ਿਲਮ ‘ਦਿਲ ਦੀਆਂ ਗੱਲਾਂ’ ਨੂੰ ਲਿਖਿਆ ਅਤੇ ਡਾਇਰੈਕਟ ਖੁਦ ਪਰਮੀਸ਼ ਵਰਮਾ ਅਤੇ ਉਦਏ ਪ੍ਰਤਾਪ ਸਿੰਘ ਵੱਲੋਂ ਕੀਤਾ ਗਿਆ ਹੈ। ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਦਿਨੇਸ਼ ਔਲਖ, ਰੂਬੀ ਅਤੇ ਸੰਦੀਪ ਬਾਂਸਲ ਹੋਰਾਂ ਨੇ ਕੀਤਾ ਹੈ। ਇਹ ਫ਼ਿਲਮ 3 ਮਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Related Post