ਬਾਲੀਵੁੱਡ ਤੋਂ ਆਈ ਇੱਕ ਹੋਰ ਬੁਰੀ ਖ਼ਬਰ ਦਿਲਿਪ ਕੁਮਾਰ ਦੇ ਭਰਾ ਦੀ ਮੌਤ

By  Rupinder Kaler August 21st 2020 11:14 AM

ਇਹ ਸਾਲ ਬੇਹੱਦ ਬੁਰਾ ਗੁਜ਼ਰ ਰਿਹਾ ਹੈ। ਬਾਲੀਵੁੱਡ ਦੀ ਗੱਲ ਕੀਤੀ ਜਾਵੇ ਤਾਂ ਇਸ ਸਾਲ ਇੰਡਸਟਰੀ ਨੇ ਕਈ ਕਲਾਕਾਰ ਗੁਆਏ ਹਨ। ਹੁਣ ਦਿਲਿਪ ਕੁਮਾਰ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਭਰਾ ਅਸਲਮ ਖਾਨ ਦਾ ਦੇਹਾਂਤ ਹੋ ਗਿਆ। ਉਹ ਕੋਰੋਨਾ ਪੌਜ਼ੇਟਿਵ ਸਨ। ਬੀਤੇ ਦਿਨੀਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਅਸਲਮ ਖਾਨ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਆ ਰਹੀ ਸੀ।

https://www.instagram.com/p/CD9M6wIlWMn/

ਦਿਲਿਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖਾਨ ਵੀ ਕੋਰੋਨਾ ਪੌਜ਼ੇਟਿਵ ਹਨ। ਉਨ੍ਹਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਫਿਲਹਾਲ ਉਹ ਲੀਲਾਵਤੀ ਹਸਪਤਾਲ 'ਚ ਭਰਤੀ ਹਨ ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ।

https://www.instagram.com/p/CD_BfnmBs01/

Related Post