ਕਿਸਾਨਾਂ ਦੇ ਹੱਕ ਵਿੱਚ ਡਟੇ ਦਿਲਜੀਤ ਦੋਸਾਂਝ ਤੇ ਕਮਲ ਹੀਰ, ਕਿਹਾ ਸ਼ੰਘਰਸ ਦੀ ਹਮੇਸ਼ਾ ਜਿੱਤ ਹੁੰਦੀ ਹੈ
ਸਰਕਾਰ ਵੱਲੋ ਜਾਰੀ ਖੇਤੀ ਆਰਡੀਨੈਂਸਾ ਖਿਲਾਫ ਕਿਸਾਨ ਜਥੇਬੰਦੀਆਂ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ । ਕਿਸਾਨਾਂ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਕਈ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਦਿੱਤਾ।

ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ 'ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।' ਦਿਲਜੀਤ ਵਾਂਗ ਗਾਇਕ ਕਮਲ ਹੀਰ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਕਿਸਾਨ ਸ਼ੰਘਰਸ ਕਰਦੇ ਹੋਏ ਦਿਖਾਈ ਦੇ ਰਹੇਨ ਹਨ ।

ਇਸ ਵੀਡੀਓ ਦੇ ਬੈਕਗਰਾਉਂਡ ਵਿੱਚ ਕਮਲ ਹੀਰ ਦਾ ਗਾਣਾ ਵੱਜ ਰਿਹਾ ਹੈ । ਜਿਸ ਵਿੱਚ ਉਹ ਕਹਿ ਰਹੇ ਹਨ ਕਿ ਇਨਸਾਨ ਨੂੰ ਸੰਘਰਸ਼ ਕਰਦੇ ਰਹਿਣਾ ਚਾਹੀਦਾ ਹੈ । ਖੇਤੀ ਆਰਡੀਨੈਂਸਾ ਖਿਲਾਫ ਪੰਜਾਬ 'ਚ ਰੋਜ਼ਾਨਾ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।
View this post on Instagram
Thank you for sending this video. #kamalheer #HEERoes