ਦਿਲਜੀਤ ਦੋਸਾਂਝ ਨਵੇਂ ਗੀਤ ‘Born To Shine’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਟਰੈਂਡਿੰਗ ‘ਚ ਛਾਇਆ ਸੌਂਗ

By  Lajwinder kaur September 6th 2020 04:29 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ਚੋਂ ‘Born To Shine’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਹ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ ।

ਇਸ ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗੀਤ ਦਾ ਵੀਡੀਓ Rahul Dutta ਵੱਲੋਂ ਡਾਇਰੈਕਟ ਕੀਤਾ  ਗਿਆ ਹੈ । ਗੀਤ ‘ਚ ਦਿਲਜੀਤ ਦੋਸਾਂਝ ਵਿਦੇਸ਼ੀ ਕਲਾਕਾਰਾਂ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਗੀਤ ਨੂੰ ਦਿਲਜੀਤ ਦੋਸਾਂਝ ਦੇ ਆਪਣੇ ਆਫ਼ੀਸ਼ੀਅਲ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।

 ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਆਪਣੀ ਮਿਹਨਤ ਦੇ ਸਦਕੇ ਦਿਲਜੀਤ ਦੋਸਾਂਝ ਬਾਲੀਵੁੱਡ ‘ਚ ਵੀ ਧੱਕ ਪਾ ਰਹੇ ਨੇ । ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਜੋੜੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

Related Post