ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ Unforgettable ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur December 24th 2021 03:22 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ Diljit Dosanjh ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਪ੍ਰਸ਼ੰਸਕ ਵੀ ਬਹੁਤ ਹੀ ਬੇਸਬਰੀ ਦੇ ਨਾਲ ਦਿਲਜੀਤ ਦੋਸਾਂਝ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਨੇ। ਇਸ ਵਾਰ ਉਹ Unforgettable ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ਨੂੰ ਉਨ੍ਹਾਂ ਨੇ ਮੁਟਿਆਰ ਤੇ ਮੁੰਡੇ ਦੇ ਪੱਖ ਤੋਂ ਗਾਇਆ ਹੈ।

ਹੋਰ ਪੜ੍ਹੋ : ਸਾਹਮਣੇ ਆਇਆ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਪਟਿਆਲਾ ‘ਚ ਹੋਈ ਵੈਡਿੰਗ ਰਿਸੈਪਸ਼ਨ ਪਾਰਟੀ ਦਾ ਵੀਡੀਓ, ਦੇਖੋ ਵੀਡੀਓ

diljit dosanjh latest song uforgettable

ਇਸ ਗੀਤ ‘ਚ ਮੁਟਿਆਰ ਆਪਣੇ ਮਹਿਬੂਬ ਨੂੰ ਆਪਣੇ ਦਿਲ ਦਾ ਹਾਲ ਬਿਆਨ ਕਰ ਰਹੀ ਹੈ। ਰੋਮਾਂਟਿਕ ਜ਼ੌਨਰ ਵਾਲਾ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਗੀਤ ਨੂੰ ਰਿਲੀਜ਼ ਹੋਏ ਕੁਝ ਹੀ ਸਮੇਂ ਹੋਇਆ ਹੈ ਤੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ। ਇਸ ਗੀਤ ਦੇ ਬੋਲ Chani Nattan ਨੇ ਲਿਖੇ ਨੇ ਤੇ ਮਿਊਜ਼ਿਕ ਇੰਟੈਂਸ ਨੇ ਦਿੱਤਾ ਹੈ। Boota ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ Double Up Entertainment ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਧਨਸ਼੍ਰੀ ਵਰਮਾ ਤੇ ਯੁਜਵੇਂਦਰ ਚਾਹਲ ਕਸ਼ਮੀਰ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਬਰਫ 'ਚ 'ਟਿਪ ਟਿਪ ਬਰਸਾ ਪਾਣੀ' 'ਤੇ ਧਨਸ਼੍ਰੀ ਨੇ ਕੀਤਾ ਕਮਾਲ ਦਾ ਡਾਂਸ,ਦੇਖੋ ਵੀਡੀਓ

diljit dosanjh new song unforgettable released

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਹਾਲ ਹੀ ਚ ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ਮੂਨ ਚਾਇਲਡ ਏਰਾ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸੀ। ਇਸ ਐਲਬਮ ਦੇ ਗੀਤ ਦਰਸ਼ਕਾਂ ਦਾ ਦਿਲ ਜਿੱਤਣ ਚ ਕਾਮਯਾਬ ਰਹੇ ਹਨ। ਇਸ ਤੋਂ ਇਲਾਵਾ ਉਹ ਆਪਣੀ ਫ਼ਿਲਮ ਹੌਸਲਾ ਰੱਖ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਏ ਸੀ। ਇਸ ਫ਼ਿਲਮ ਚ ਉਹ ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੇ ਨਾਲ ਨਜ਼ਰ ਆਏ ਸੀ। ਇਸ ਫ਼ਿਲਮ ਨੇ ਬਾਕਸ ਆਫ਼ਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ। ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਇਸ ਫ਼ਿਲਮ ਨੇ ਪੂਰੀ ਧੂਮ ਪਾਈ ।

Latest Song-

Related Post