ਦਿਲਜੀਤ ਦੋਸਾਂਝ ਮਿਲੇ ਪੰਜਾਬੀ ਸਾਹਿਤਕਾਰ ਸੁਰਜੀਤ ਪਾਤਰ ਨੂੰ, ਤਸਵੀਰ ਸਾਂਝੀ ਕਰਕੇ ਦਿੱਤਾ ਸਤਿਕਾਰ

By  Lajwinder kaur February 9th 2022 09:08 AM -- Updated: February 9th 2022 08:00 AM

ਸੁਰਜੀਤ ਪਾਤਰ ਪੰਜਾਬ ਦੇ ਪ੍ਰਸਿੱਧ ਸਾਹਿਤਕਾਰਾਂ ‘ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਸਹਿਤ ਨੂੰ ਅਣਮੁੱਲੀਆਂ ਲਿਖਤਾਂ ਦਿੱਤੀਆਂ ਹਨ। ਉਨ੍ਹਾਂ ਦੀ ਲੇਖਣੀ ਏਨੀ ਖੂਬਸੂਰਤ ਹੈ ਕਿ ਪਹਿਲਾਂ ਫ਼ਿਲਮਾਂ ‘ਚ ਵੀ ਉਨ੍ਹਾਂ ਦੀਆਂ ਲਿਖਤਾਂ ਨੂੰ ਗੀਤਾਂ ਦੀ ਲੜੀ ‘ਚ ਪਿਰੋਇਆ ਜਾਂਦਾ ਰਿਹਾ ਹੈ। ਇਸ ਲਈ ਸੁਰਜੀਤ ਪਾਤਰ Surjit Patar ਨੂੰ ਮਿਲਣ ਬਹੁਤ ਹੀ ਖੁਸ਼ਨਸੀਬੀ ਵਾਲੀ ਗੱਲ ਹੈ। ਜੀ ਹਾਂ ਹਰਮਨ ਪਿਆਰੇ ਸਾਹਿਤਕਾਰ ਸੁਰਜੀਤ ਪਾਤਰ ਨੂੰ ਸਤਿਕਾਰ ਦਿੰਦੇ ਹੋਏ ਗਾਇਕ ਦਿਲਜੀਤ ਦੋਸਾਂਝ  DILJIT DOSANJH ਨੇ ਇੱਕ ਖ਼ਾਸ ਤਸਵੀਰ ਪੋਸਟ ਕੀਤੀ ਹੈ।

surjit patar

ਹੋਰ ਪੜ੍ਹੋ : ਅਫਸਾਨਾ ਖ਼ਾਨ ਦੁਲਹਣ ਤੇ ਸਾਜ਼ ਦੁਲਹੇ ਦੇ ਲਿਬਾਸ ‘ਚ ਆਇਆ ਨਜ਼ਰ, ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇਹ ਵਿਆਹ ਵਾਲੀ ਤਸਵੀਰ

ਜੀ ਹਾਂ ਇਹ ਤਸਵੀਰ ਹਾਲ ਹੀ ਚ ਦੋਵਾਂ ਦੀ ਹੋਈ ਮੁਲਾਕਾਤ ਦੀ ਹੈ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ..ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ??...ਸਾਡੇ ਸਾਰਿਆਂ ਦੇ ਮਾਣ..ਸੁਰਜੀਤ ਪਾਤਰ ਸਾਬ...ਸ਼ੁਕਰ ਧੰਨਭਾਗ ਅੱਜ ਦਰਸ਼ਨ ਹੋਏ....ਬਹੁਤ ਹੀ ਪਿਆਰ ਦਿੱਤਾ ਪਾਤਰ ਸਾਬ ਨੇ..ਸਤਿਕਾਰ’। ਇਹ ਤਸਵੀਰ ਉੱਤੇ ਪ੍ਰਸ਼ੰਸਕਾਂ ਤੋਂ ਲੈ ਕੇ ਕਲਾਕਾਰਾਂ ਨੇ ਕਮੈਂਟ ਕਰਕੇ ਪਿਆਰ ਜਤਾਇਆ ਹੈ। ਦੋ ਲੱਖ ਤੋਂ ਲਾਈਕਸ ਇਸ ਤਸਵੀਰ ਉੱਤੇ ਆ ਚੁੱਕੇ ਹਨ।

ਹੋਰ ਪੜ੍ਹੋ : ਐਮੀ ਵਿਰਕ ਦੀ ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ ਦਾ ਨਵਾਂ ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

Diljit Image Source: Instagram

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਬੀ ਸੰਗੀਤ ਜਗਤ ਨੂੰ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਪਾਲੀਵੁੱਡ ਦੇ ਨਾਲ ਉਹ ਬਾਲੀਵੁੱਡ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਨੇ। ਪਿਛਲੇ ਸਾਲ ਉਹ ਹੌਸਲਾ ਰੱਖ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸੀ। ਇਸ ਫ਼ਿਲਮ ‘ਚ ਉਹ ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਦੇ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ਜੋੜੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਸਨਮੁੱਖ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ 'ਚ ਕਈ ਪੰਜਾਬੀ ਫ਼ਿਲਮਾਂ ਤੇ ਕਈ ਹਿੰਦੀ ਫ਼ਿਲਮਾਂ ਨੇ।

 

 

View this post on Instagram

 

A post shared by DILJIT DOSANJH (@diljitdosanjh)

Related Post