ਇਸ ਮਾਮਲੇ ਵਿੱਚ ਦਿਲਜੀਤ ਦੋਸਾਂਝ ਨੇ ਗੋਵਿੰਦਾ ਨੂੰ ਵੀ ਫੇਲ੍ਹ ਕਰ ਦਿੱਤਾ …!

By  Rupinder Kaler July 10th 2020 10:42 AM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਉਹ ਗੋਵਿੰਦਾ ਦੇ ਸਟਾਈਲ ਵਿੱਚ ਠੁਮਕੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ । ਦਿਲਜੀਤ ਜਿਸ ਗਾਣੇ ਤੇ ਠੁਮਕੇ ਲਗਾ ਰਹੇ ਹਨ, ਉਸ ਫ਼ਿਲਮ ਦਾ ਨਾਂਅ ਦੁਲਹੇ ਰਾਜਾ ਹੈ । ਇਸ ਵੀਡੀਓ ਕਲਿਪ ਵਿੱਚ ਦਿਲਜੀਤ ਨੂੰ ਕਈ ਕੱਪੜਿਆਂ ਵਿੱਚ ਦੇਖਿਆ ਜਾ ਸਕਦਾ ਹੈ । ਉਹਨਾਂ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਕਿਹਾ ਹੈ ‘ਗੋਵਿੰਦਾ ਦੇ ਪ੍ਰਸ਼ੰਸਕਾਂ ਲਈ ਵਾਹ ਵਾਹ ਜੀ ਵਾਹ ਵਾਹ’ ।

ਦਿਲਜੀਤ ਦਾ ਇਹ ਵੀਡੀਓ ਉਹਨਾਂ ਦੇ ਇੰਸਟਾ ਸਟੋਰੀ ਵਿੱਚ ਦੇਖਿਆ ਜਾ ਸਕਦਾ ਹੈ ।ਉਹਨਾਂ ਨੇ ਇਸ ਵੀਡੀਓ ਨੂੰ ਆਪਣੇ ਇੰਸਟਾ ਸਟੋਰੀ ਵਿੱਚ ਸ਼ੇਅਰ ਕੀਤਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਲਾਕਡਾਊਨ ਦੇ ਚੱਲਦੇ ਦਿਲਜੀਤ ਆਪਣੇ ਘਰ ਵਿੱਚ ਹੀ ਸਮਾਂ ਬਿਤਾ ਰਹੇ ਹਨ ਉਹ ਅਕਸਰ ਇਸ ਤਰ੍ਹਾਂ ਦੀਆਂ ਵੀਡੀਓ ਸਾਂਝੀਆਂ ਕਰਦੇ ਰਹਿੰਦੇ, ਜਿਨ੍ਹਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।

https://www.instagram.com/p/CCM5xUBF4L2/

 

Related Post