ਦਿਲਜੀਤ ਦੋਸਾਂਝ ਪੰਜਾਬੀ ਫ਼ਿਲਮ ‘ਜੋੜੀ’ ਨੂੰ ਲੈ ਕੇ ਹੋਏ ਸਰਗਰਮ, ਇੰਸਟਾ ਸਟੋਰੀ ਪਾ ਕੇ ਫੈਨਜ਼ ਦੀ ਉਤਸੁਕਤਾ ਕੀਤੀ ਦੁੱਗਣੀ

By  Lajwinder kaur October 3rd 2019 02:33 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜਿਨ੍ਹਾਂ ਨੇ ਫੈਨਜ਼ ‘ਚ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਨੂੰ ਲੈ ਕੇ ਉਤਸੁਕਤਾ ਨੂੰ ਵਧਾ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਇੰਸਟਾਗ੍ਰਾਮ ਉੱਤੇ ਸਟੋਰੀ ‘ਚ ਵੀਡੀਓਜ਼ ਪਾਈਆਂ ਨੇ ਜਿਸ ਉਹ ਤੂੰਬੀ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ, ਨਾਲ ਹੀ ਉਨ੍ਹਾਂ ਨੇ ਲਿਖਿਆ ਹੈ, ‘ਜੋੜੀ ਨਿਊ ਪੰਜਾਬੀ ਫ਼ਿਲਮ..’ ਇਸ ਵੀਡੀਓ ‘ਚ ਉਨ੍ਹਾਂ ਦੇ ਨਾਲ ਵਿਜੈ ਯਮਲਾ ਵੀ ਨਜ਼ਰ ਆ ਰਹੇ ਹਨ।

 

View this post on Instagram

 

A post shared by Punjabi Entertainment (@pollywoodista) on Oct 2, 2019 at 11:34pm PDT

ਹੋਰ ਵੇਖੋ:ਵਿਦਯੁਤ ਜਾਮਵਾਲ ਦੀ ਫ਼ਿਲਮ ‘ਕਮਾਂਡੋ 3’ ਦਾ ਪਹਿਲਾ ਪੋਸਟਰ ਆਇਆ ਸਾਹਮਣੇ

ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਦੱਸ ਦਈਏ ਇਸੇ ਸਾਲ ਦੀ ਸ਼ੁਰੂਆਤ ‘ਚ ‘ਜੋੜੀ’ ਫ਼ਿਲਮ ਦਾ ਐਲਾਨ ਕੀਤਾ ਗਿਆ ਸੀ। ਜਿਸਦਾ ਪੋਸਟਰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਵੀ ਕੀਤਾ ਸੀ। ਇਹ ਫ਼ਿਲਮ ਰਿਦਮ ਬੁਆਏਜ਼ ਐਂਟਰਟੇਨਮੈਂਟ ਤੇ ਦੋਸਾਂਝਾਵਾਲਾ ਪ੍ਰੋਡਕਸ਼ਨ ਦੀ ਪੇਸ਼ਕਸ਼ ਹੈ। ਜੋੜੀ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਦੇ ਰੇਖ-ਦੇਖ ਹੇਠ ਤਿਆਰ ਕੀਤੀ ਜਾਵੇਗੀ।

Related Post