ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਨਵਾਂ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder April 9th 2022 01:44 PM

ਦਿਲਜੀਤ ਦੋਸਾਂਝ (Diljit Dosanjh) ਦਾ ਅੱਜ ਲਾਈਵ ਕੰਸਰਟ ਗੁੜਗਾਓਂ ‘ਚ ਹੋਣ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦਾ ਜਸਵੰਤ ਸਿੰਘ ਖਾਲੜਾ ਫ਼ਿਲਮ ਦਾ ਲੁੱਕ ਨਜ਼ਰ ਆ ਰਿਹਾ ਹੈ । ਦਿਲਜੀਤ ਦਾ ਇਸ ਵੀਡੀਓ ‘ਚ ਵੱਖਰਾ ਹੀ ਅੰਦਾਜ਼ ਨਜ਼ਰ ਆ ਰਿਹਾ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਬੌਰਨ ਟੂ ਸ਼ਾਈਨ ਟੂਰ ਨੂੰ ਪ੍ਰਮੋਟ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।

Diljit Dosanjh image From instagram

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਵੀਡੀਓ ਸਾਂਝਾ ਕਰਕੇ ਦਿਖਾਈ ਆਪਣੇ ਘਰ ਦੀ ਝਲਕ, ਆਖਿਆ ਬੜਾ ਖਿਲਾਰਾ ਪਾਇਆ

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਨਿਮਰਤ ਖਹਿਰਾ ਦੇ ਨਾਲ ‘ਜੋੜੀ’ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਜੀਵਨ ‘ਤੇ ਬਣ ਰਹੀ ਬਾਇਓਪਿਕ ‘ਚ ਵੀ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਪ੍ਰਣੀਤੀ ਚੋੋਪੜਾ ਵੀ ਦਿਖਾਈ ਦੇਵੇਗੀ ।

Diljit Dosanjh image From instagram

ਦਿਲਜੀਤ ਦੋਸਾਂਝ ਨੇ ਇਸ ਤੋਂ ਪਹਿਲਾਂ ਵੀ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਕੁਝ ਸਮਾਂ ਪਹਿਲਾਂ ਸ਼ਹਿਨਾਜ਼ ਗਿੱਲ ਦੇ ਨਾਲ ਆਈ ਦਿਲਜੀਤ ਦੋਸਾਂਝ ਦੀ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ। ਉਹ ਏਨੀਂ ਦਿਨੀਂ ਆਪਣੇ ਵਰਲਡ ਟੂਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ । ਗੁੜਗਾਓਂ ਤੋਂ ਬਾਅਦ ਉਹ ਜਲੰਧਰ ‘ਚ ਵੀ ਲਾਈਵ ਕੰਸਰਟ ਕਰਨਗੇ । ਫ਼ਿਲਹਾਲ ਤਾਂ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਹੋਣ ਵਾਲੇ ਕੰਸਰਟ ਨੂੰ ਲੈ ਕੇ ਉਤਸ਼ਾਹਿਤ ਹਨ ।

 

View this post on Instagram

 

A post shared by DILJIT DOSANJH (@diljitdosanjh)

Related Post